ਹਰਮਿੰਦਰ ਸਿੰਘ ਪਿੰਟੂ, ਨਵਾਂਸ਼ਹਿਰ

ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਜੀ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਸ੍ਰੀ ਅਖੰਡ ਕੀਰਤਨ ਜਥਾ ਵੱਲੋਂ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਕੁਲਦੀਪ ਸਿੰਘ ਫਗਵਾੜਾ, ਬੀਬੀ ਮਹਿਕਪ੍ਰਰੀਤ ਕੌਰ, ਭਾਈ ਬਿਕਰਮ ਸਿੰਘ ਗੜ੍ਹੀ, ਭਾਈ ਅਮੋਲਕ ਸਿੰਘ ਹੁਸ਼ਿਆਰਪੁਰ, ਭਾਈ ਮਲਕੀਤ ਸਿੰਘ ਫਗਵਾੜਾ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਕਾਹਮਾ ਕਲਗੀਧਰ ਸੇਵਕ ਜਥਾ ਕਾਹਮਾ, ਨਰਿੰਦਰ ਸਿੰਘ ਰੰਧਾਵਾ, ਜਗਜੀਤ ਸਿੰਘ, ਹਰਬੰਸ ਸਿੰਘ, ਜਗਦੀਪ ਸਿੰਘ, ਚਰਨਜੀਤ ਸਿੰਘ, ਪਰਪਿੰਦਰ ਸਿੰਘ, ਸੁਰਿੰਦਰ ਸਿੰਘ, ਸੋਮ ਸਿੰਘ, ਹਰਜੀਤ ਸਿੰਘ, ਅੰਮਿ੍ਤਪਾਲ ਸਿੰਘ ਆਦਿ ਵੀ ਹਾਜ਼ਰ ਸਨ।