
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦਾ ਤਿਉਹਾਰ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰਿੰ. ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਜੀਵੰਤ ਰੱਖਣ ਦੇ ਉਦੇਸ਼ ਨਾਲ ਇਹ ਤਿਉਹਾਰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਨਰਸਰੀ ਤੋਂ ਯੂਕੇਜੀ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਹ ਪ੍ਰੋਗਰਾਮ ਨਰਸਰੀ ਵਿਭਾਗ ਦੀ ਹੈੱਡ ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ, ਜਦਕਿ ਤਰਨਾ ਨੇ ਮੰਚ ਸੰਚਾਲਨ ਕੀਤਾ। ਦੂਜੇ ਦਿਨ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਤੀਆਂ ਦੇ ਤਿਉਹਾਰ ਦੀ ਰੌਣਕ ਵਧਾਈ। ਸਟੇਜ ਸੰਚਾਲਨ ਗੁਰਵਿੰਦਰ ਅਤੇ ਤੁਰਨਾ ਨੇ ਕੀਤਾ। ਮਿਸ ਤੀਜ ਕਾਂਟੈਸਟ ਵੀ ਕਰਵਾਇਆ। ਜਿਸ ਦੌਰਾਨ ਜੱਜ ਵਜੋਂ ਪ੍ਰੀਆ ਵਸੁਦੇਵ ਅਤੇ ਗੁਰਪ੍ਰੀਤ ਕੌਰ ਨੇ ਭੂਮਿਕਾ ਨਿਭਾਈ। ਮੁਕਾਬਲੇ ਵਿਚ ਹਰਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਮਿਸ ਤੀਆਂ ਦਾ ਖਿਤਾਬ ਜਿੱਤਿਆ। ਰਿਧੀ ਸ਼ਰਮਾ ਫਸਟ ਰਨਰਅੱਪ ਅਤੇ ਲੀਜ਼ਾ ਸੈਕਿੰਡ ਰਨਰਅੱਪ ਰਹੀ। ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ, ਵਾਈਸ ਪ੍ਰਧਾਨ ਅਰਪਨ ਜੈਨ ਅਤੇ ਸੈਕਟਰੀ ਅਰੁਣ ਜੈਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਸਮੁੱਚਾ ਸਮਾਗਮ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਭਰਪੂਰ ਅਤੇ ਯਾਦਗਾਰ ਰਿਹਾ। ਇਸ ਮੌਕੇ ਵਾਈਸ ਪ੍ਰਿੰ. ਕਾਜਲ, ਕੁਆਰਡੀਨੇਟਰ ਗੁਰਪ੍ਰੀਤ, ਪਮਲਜੀਤ, ਪਰਵੀਨ ਅਤੇ ਰਿਮੀ ਵਰਮਾ ਆਦਿ ਹਾਜ਼ਰ ਸਨ।