ਜਲਾਲਪੁਰ ਵੱਲੋਂ ਕੌਲਗੜ੍ਹ ਦੇ ਸ਼ਮਸ਼ਾਨਘਾਟ ਲਈ ਗ੍ਰਾਂਟ ਭੇਟ
ਚੇਅਰਮੈਨ ਜਲਾਲਪੁਰ ਵੱਲੋਂ ਕੌਲਗੜ੍ਹ ਦੇ ਸ਼ਮਸ਼ਾਨ ਘਾਟ ਲਈ ਗ੍ਰਾਂਟ ਭੇਂਟ
Publish Date: Thu, 26 Mar 2026 05:14 PM (IST)
Updated Date: Fri, 27 Mar 2026 04:05 AM (IST)
ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ ਮਜਾਰੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਕੌਲਗੜ੍ਹ ਦੇ ਸ਼ਮਸ਼ਾਨਘਾਟ ਦੇ ਨਵੀਨੀਕਰਨ ਲਈ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪੰਚਾਇਤ ਨੂੰ ਸੌਂਪਿਆ ਗਿਆ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਚੇਅਰਮੈਨ ਸਤਨਾਮ ਜਲਾਲਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਰਾਂਟ ਨਾਲ ਸ਼ਮਸ਼ਾਨਘਾਟ ਦੀ ਹਾਲਤ ’ਚ ਸੁਧਾਰ ਹੋਵੇਗਾ। ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨੋਵਾਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨ ਵੱਧ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਸ਼ੇਤਰਾ, ਪਰਮਜੀਤ ਸਿੰਘ ਪੰਮਾ ਪੰਚ, ਮੱਖਣ ਸਿੰਘ ਪੰਚ, ਜੁਝਾਰ ਸਿੰਘ ਪੰਚ, ਬਖਸ਼ੀਸ਼ ਸਿੰਘ ਪੰਚ, ਗੁਰਵਿੰਦਰ ਸਿੰਘ ਨੈਬੀ, ਚੌਧਰੀ ਬਲਕਾਰ ਸਿੰਘ, ਜੁਝਾਰ ਸਿੰਘ ਰਾਣਾ ਆਦਿ ਹਾਜ਼ਿਰ ਸਨ।