ਚੇਅਰਮੈਨ ਸੰਜੀਵ ਚੇਚੀ ਨੇ ਮਾਲੇਵਾਲ ਕੋਹਲੀ ’ਚ ਕੀਤੀ ਲੋਕ ਮਿਲਣੀ ਚੇਅਰਮੈਨ ਸੰਜੀਵ ਚੇਚੀ ਨੇ ਮਾਲੇਵਾਲ ਕੋਹਲੀ ਕੀਤੀ ਲੋਕ ਮਿਲਣੀ।
Publish Date: Sat, 19 Sep 2026 05:27 PM (IST)
Updated Date: Sat, 19 Sep 2026 05:29 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜਨਰਲ ਸਕੱਤਰ ਯੂਥ ਵਿੰਗ ਚੌਧਰੀ ਸੰਜੀਵ ਚੇਚੀ ਨੇ ਪਿੰਡ ਮਾਲੇਵਾਲ ਕੋਹਲੀ ਵਿਖੇ ਲੋਕ ਮਿਲਣੀ ਕੀਤੀ। ਉਨ੍ਹਾਂ ਨਾਲ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵੀ ਹਾਜ਼ਰ ਸਨ। ਇੱਥੇ ਪਹੁੰਚਣ ’ਤੇ ਸਮੂਹ ਨਗਰ ਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ, ਪਿੰਡ ਦੇ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਸਬੰਧੀ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਨਾਲ ਹੀ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਭਲਾਈ ਲਈ ਜੋ ਸਕੀਮਾਂ ਚਲਾਈਆਂ ਗਈਆਂ ਹਨ। ਉਹ ਅੱਜ ਤੱਕ ਆਈਆਂ ਸਰਕਾਰਾਂ ਦੀ ਸੋਚ ਤੋਂ ਵੀ ਪਰੇ ਸਨ। ਉਨ੍ਹਾਂ ਵੱਲੋਂ ਸਮੂਹ ਵਰਕਰਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਜੋ ਵੀ ਵਿਕਾਸ ਦੇ ਕਾਰਜ ਰਹਿੰਦੇ ਹਨ। ਉਨ੍ਹਾਂ ਸਬੰਧੀ ਪਿੰਡ ਵਾਸੀਆਂ ਤੋਂ ਜਾਣਕਾਰੀ ਲੈ ਲਈ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਿੰਦਰ ਸਰਪੰਚ, ਮਦਨ ਲਾਲ ਖਟਾਣਾ, ਦਰਸ਼ਨ ਚੇਚੀ, ਅਮਰਜੀਤ ਬਿੱਲੂ, ਤਿਲਕ ਰਾਜ, ਗੁਲਸ਼ਨ ਚੇਚੀ ਅਤੇ ਪਿੰਡ ਵਾਸੀ ਹਾਜ਼ਰ ਸਨ।