- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਸੰਜੀਵ ਚੇਚੀ ਨੇ ਬੀਡੀਓ ਵਾੜੇ ਰੱਤੇਵਾਲ ਵਿਖੇ ਕੀਤੀ ਅਹਿਮ ਮੀਟਿੰਗ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਆਪ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਚੇਚੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਬੀਡੀਓ ਵਾੜਾ ਵਿਖੇ ਕੀਤੀ। ਇਸ ਮੀਟਿੰਗ ’ਚ ਪਹੁੰਚਣ ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਮੁੱਖ ਮਹਿਮਾਨ ਸੰਜੀਵ ਚੇਚੀ ਦਾ ਨਿੱਘਾ ਸਵਾਗਤ ਕੀਤਾ। ਸੰਜੀਵ ਚੇਚੀ ਨੇ ਦੱਸਿਆ ਕਿ ਮੌਕੇ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ। ਆਪ ਸਰਕਾਰ ਦੁਆਰਾ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਹਰੇਕ ਵਰਗ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਵਿਕਾਸ ਦੇ ਕੰਮਾਂ ਲਈ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੇ ਕੰਮਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਪਿੰਡ ਵਾਸੀਆਂ ਵੱਲੋਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਚੇਅਰਮੈਨ ਚੇਚੀ ਵੱਲੋਂ ਪਿੰਡ ਵਾਸੀਆਂ ਨਾਲ ਵਿਸਥਾਰ ਵਿਚ ਚਰਚਾ ਕਰਦੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੰਮ ਕਰਨ ਦੀ ਪ੍ਰੇਰਿਤ ਕੀਤਾ। ਇਸ ਮੌਕੇ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਦੇਵਰਾਜ ਬੱਗਾ, ਠੇਕੇਦਾਰ ਰਾਮ ਸਰਨ, ਗੁਰਨਾਮ ਖਟਾਣਾ, ਰਕੇਸ਼ ਕੁਮਾਰ, ਕੇਵਲ, ਨਰੇਸ਼ ਕੁਮਾਰ, ਪਵਨ ਕੁਮਾਰ, ਲੇਖਰਾਜ, ਕਰਨ ਕੁਮਾਰ, ਵਰੁਨ ਕੁਮਾਰ, ਰਵੀ ਕੁਮਾਰ, ਮੋਹਿਤ ਕੁਮਾਰ ਅਤੇ ਸਮੂਹ ਨਗਰ ਨਿਵਾਸੀ ਮੌਕੇ ਤੇ ਹਾਜ਼ਰ ਸਨ।