ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਚੈੱਕ ਭੇਟ
ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਚੈਕ ਭੇਟ
Publish Date: Thu, 05 Mar 2026 05:09 PM (IST)
Updated Date: Fri, 06 Mar 2026 04:03 AM (IST)

ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਪਿੰਡ ਗੁੱਲਪੁਰ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ ਤੇ।ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ‘ ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ। ਉਨ੍ਹਾਂ ਪੰਚਾਇਤ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਭਾਗੀਦਾਰੀ ਨਾਲ ਖਰਚ ਕੀਤੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤ ਪ੍ਰਤੀਨਿਧੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਹ ਰਕਮ ਪਿੰਡਾਂ ਦੀ ਤਰੱਕੀ ਵਿਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਿੰਡਾਂ ਵਿਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਸਰਪੰਚ ਕਸ਼ਮੀਰ ਸਿੰਘ ਖਾਲਸਾ ਗੁੱਲਪੁਰ, ਗੁਰਬਿੰਦਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਜਸਵਿੰਦਰ ਕੌਰ ਪੰਚ, ਮਹਿੰਦਰ ਕੌਰ ਪੰਚ, ਮਾ. ਹਰਜਿੰਦਰ ਸਿੰਘ ਨੰਬਰਦਾਰ, ਅਮਰਜੀਤ ਸਿੰਘ ਸਾਬਕਾ ਸਰਪੰਚ, ਮਾ. ਮੋਹਣ ਸਿੰਘ, ਝਲਮਣ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ ਛੋਕਰ, ਉਮਰਾਓ ਸਿੰਘ, ਮੱਖਣ ਸਿੰਘ ਭਾਲੜੂ, ਜੋਗਾ ਸਿੰਘ, ਸੋਮ ਨਾਥ ਥਾਣੇਦਾਰ, ਯੁਧਵੀਰ ਸਿੰਘ ਆਦਿ ਹਾਜ਼ਰ ਸਨ।