ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਭੇਟ ਕੀਤੇ
ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ
Publish Date: Sun, 22 Mar 2026 06:05 PM (IST)
Updated Date: Mon, 23 Mar 2026 04:08 AM (IST)

ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਹਲਕਾ ਬਲਾਚੌਰ ਦੇ ਪਿੰਡਾਂ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਜਿਨ੍ਹਾਂ ਪਿੰਡਾਂ ਨੇ ਸਰਬਸੰਮਤੀ ਨਾਲ ਆਪਣੀਆਂ ਪੰਚਾਇਤਾਂ ਦੀ ਚੋਣ ਕੀਤੀ ਸੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿਸ਼ੇਸ਼ ਰਾਸ਼ੀ ਦੇ ਚੈੱਕ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਸਾਂਝੇ ਤੌਰ ਤੇ ਭੇਂਟ ਕੀਤੇ ਗਏ। ਇਸ ਲੜੀ ਤਹਿਤ ਪਿੰਡ ਭੋਲੇਵਾਲ, ਟੋਰੋਵਾਲ, ਰੋੜੀ, ਝੰਡੂਪੁਰ ਅਤੇ ਕਰੀਮਪੁਰ ਧਿਆਨੀ ਦੀਆਂ ਨਵ-ਨਿਯੁਕਤ ਪੰਚਾਇਤਾਂ ਨੂੰ ਪਿੰਡ ਦੇ ਸਰਵਪੱਖੀ ਵਿਕਾਸ ਲਈ 5-5 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪਿੰਡਾਂ ਵਿਚ ਬਿਨਾਂ ਕਿਸੇ ਵਿਰੋਧ ਦੇ ਪੰਚਾਇਤਾਂ ਦੀ ਚੋਣ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਪਿੰਡਾਂ ਵਿਚ ਧੜੇਬੰਦੀ ਖਤਮ ਹੁੰਦੀ ਹੈ ਅਤੇ ਵਿਕਾਸ ਦੀ ਰਫ਼ਤਾਰ ਤੇਜ਼ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਗ੍ਰਾਂਟ ਪਿੰਡਾਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਵੇਗੀ ਅਤੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਪਿੰਡ ਦੀ ਨੁਹਾਰ ਬਦਲਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੀਆਂ। ਇਸ ਮੌਕੇ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਦੀ ਵਰਤੋਂ ਗਲੀਆਂ-ਨਾਲੀਆਂ ਅਤੇ ਹੋਰ ਸਾਂਝੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਲਈ ਕਰਨਗੇ। ਪ੍ਰੋਗਰਾਮ ਦੇ ਅਖੀਰ ਵਿਚ ਸਮੂਹ ਨਗਰ ਨਿਵਾਸੀਆਂ ਅਤੇ ਨਵੇਂ ਚੁਣੇ ਗਏ ਪੰਚਾਇਤ ਨੁਮਾਇੰਦਿਆਂ ਨੂੰ ਮੁਬਾਰਕਬਾਦ ਦਿੱਤੀ।