ਅੱਜ ਦਾਣਾ ਮੰਡੀ ਬੰਗਾ ’ਚ ਹੋਵੇਗਾ ਸੂਬਾ ਪੱਧਰੀ ਸ਼ਹੀਦੀ ਸਮਾਰੋਹ
ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
Publish Date: Sun, 22 Mar 2026 07:49 PM (IST)
Updated Date: Mon, 23 Mar 2026 04:14 AM (IST)

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ, ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ ਕੰਵਰ ਗਰੇਵਾਲ ਸ਼ਹੀਦੀ ਦਿਵਸ ਮੌਕੇ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਕਰਨਗੇ ਪੇਸ਼ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਦਾਣਾ ਮੰਡੀ ਬੰਗਾ ਵਿਖੇ ਸੂਬਾ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਇਸ ਰਾਜ ਪੱਧਰੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ 23 ਮਾਰਚ ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਬਰਸੀ ਮਨਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਸਮਾਰੋਹ ’ਚ ਗਾਇਕ ਕੰਵਰ ਗਰੇਵਾਲ ਵੱਲੋਂ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰੋਹ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀ ਡਿਊਟੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।