ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
Publish Date: Tue, 20 Jan 2026 04:40 PM (IST)
Updated Date: Wed, 21 Jan 2026 04:03 AM (IST)

ਪ੍ਰਦੀਪ ਭਨੋਟ/ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਰਾਸ਼ਟਰੀ ਟ੍ਰੈਫਿਕ ਜਾਗਰੂਕਤਾ ਮਹੀਨਾ ਤਹਿਤ ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਆਰਟੀਓ ਇੰਦਰਪਾਲ, ਟ੍ਰੈਫਿਕ ਪੁਲਿਸ ਇੰਚਾਰਜ ਸੁਭਾਸ਼ ਚੰਦਰ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੋ ਰਹੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਕਾਰਨ ਹੋਣ ਵਾਲੀਆਂ ਅਣਸੁਖਾਵੀਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਸਮਾਜ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬੱਚਿਆਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਨਾਲ ਹੋ ਰਹੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਵਰਤੋਂ ਕਰਨ ਵਾਲੇ ਦੀ ਜਿੰਦਗੀ ਬਰਬਾਦ ਹੋ ਜਾਂਦੀ ਹੈ। ਨਸ਼ਾ ਕਰਨ ਵਾਲਾ ਸਰੀਰਿਕ, ਆਰਥਿਕ ਅਤੇ ਸਮਾਜਿਕ ਪੱਖੋਂ ਵੀ ਨੁਕਸਾਨਿਆ ਜਾਂਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ 25 ਜਨਵਰੀ ਨੂੰ ਮਨਾਈ ਜਾ ਰਹੀ ਬਸੰਤ ਪੰਚਮੀ ਵਾਲੇ ਦਿਨ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਚਾਇਨਾ ਡੋਰ ਵੀ ਵਰਤੋਂ ਕਾਰਨ ਜਿਥੇ ਮਨੁੱਖੀ ਜੀਵਨ ਨੂੰ ਨੁਕਸਾਨ ਪਹੁੰਚਦਾ ਹੈ, ਉੱਥੇ ਪੰਛੀਆਂ ਅਤੇ ਜਾਨਵਰਾਂ ਦਾ ਵੀ ਜਾਨੀ ਨੁਕਸਾਨ ਹੁੰਦਾ ਹੈ। ਇਸ ਲਈ ਸਾਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਅਤੇ ਵਰਤੋਂ ਕਰਨ ਵਾਲੇ ਖਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਜਾਣ ਵਾਲੀ ਸਜਾ ਬਾਰੇ ਜਾਗਰੂਕ ਕੀਤਾ। ਪ੍ਰਿੰ. ਸਰਬਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੇ ਨਾਲ ਨਾਲ ਨਸ਼ਾ ਰਹਿਤ ਜੀਵਨ ਜਿਉਣ ਅਤੇ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕਣ। ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰਾਨ ਹਾਜ਼ਰ ਸਨ।