ਬੱਚਿਆਂ ਨੂੰ ਨਸ਼ਿਆਂ ਸਬੰਧੀ ਕੀਤਾ ਜਾਗਰੂਕ ਬੱਚਿਆਂ ਨੂੰ ਨਸ਼ਿਆਂ ਸੰਬੰਧੀ ਕੀਤਾ ਜਾਗਰੂਕ
Publish Date: Sun, 25 Oct 2026 03:30 PM (IST)
Updated Date: Sun, 25 Oct 2026 03:34 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਬਲਾਚੌਰ ਪਰਮਜੀਤ ਲਾਲ ਦੀ ਅਗਵਾਈ ਹੇਠ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਮੈਮੋਰੀਅਲ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਬਲਾਚੌਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਾਇਆ। ਜਿਸ ਵਿਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਣਕਾਰੀ ਦਿੱਤੀ। ਸਿਹਤ ਵਿਭਾਗ ਵੱਲੋਂ ਦਲਜੀਤ ਸਿੰਘ ਅਤੇ ਨਰਿੰਦਰ ਕੌਰ ਵੱਲੋਂ ਇਸ ਮੁਹਿੰਮ ਅਧੀਨ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇ ਕੇ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਜਾਂ ਬੱਚਾ ਨਸ਼ੇ ਦਾ ਆਦੀ ਹੋ ਚੁੱਕਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਉਣ ਤੱਕ ਮੱਦਦ ਕੀਤੀ ਜਾਵੇ। ਉੁਨ੍ਹਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨਾਲ ਨਜ਼ਦੀਕੀ ਤੌਰ ’ਤੇ ਰਾਬਤਾ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਿਹਤ ਅਤੇ ਸਰਗਰਮੀ ਉੱਪਰ ਵੀ ਨਜ਼ਰ ਰੱਖੀ ਜਾਵੇ, ਸਮੇਂ-ਸਮੇਂ ਤੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਤਾਂ ਜੋ ਉਹ ਭਵਿੱਖ ਵਿਚ ਇਸ ਬੁਰੀ ਆਦਤ ਤੋਂ ਬਚ ਕੇ ਆਪਣਾ ਚੰਗਾ ਜੀਵਨ ਗੁਜ਼ਾਰ ਸਕਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ/ਸਕੂਲ ਇੰਚਾਰਜ ਜਗਮੋਹਣ ਸਿੰਘ, ਭੁਪਿੰਦਰ ਕੁਮਾਰ, ਦਰਸ਼ਨ ਸਿੰਘ, ਰਾਜ ਕੁਮਾਰ, ਬਲਵੰਤ ਸਿੰਘ, ਦੀਦਾਰ ਸਿੰਘ, ਰਾਮ ਸਰੂਪ, ਲਖਵੀਰ ਰਾਮ, ਵਿਜੇ ਕੁਮਾਰ, ਹਰਦਿਆਲ ਸਿੰਘ, ਸਾਹਿਬ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਆਦਿ ਵੀ ਹਾਜ਼ਰ ਸਨ।