ਯੂਕੇ ਮਾਡਲ ਸਕੂਲ ’ਚ ਬਾਲ ਦਿਵਸ ਮਨਾਇਆ
ਯੂਕੇ ਮਾਡਲ ਸਕੂਲ ’ਚ ਬਾਲ ਦਿਵਸ ਮਨਾਇਆ
Publish Date: Sat, 14 Nov 2026 02:55 PM (IST)
Updated Date: Sat, 14 Nov 2026 02:57 PM (IST)
ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ ਨਵਾਂਸ਼ਹਿਰ : ਯੂਕੇ ਮਾਡਲ ਸਕੂਲ ਲੰਗੜੋਆ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆੰ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੱਚਿਆੰ ਨੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨੀ ਪੇਸ਼ ਕੀਤੀ। ਇਸ ਮੌਕੇ ਬੱਚਿਆੰ ਵੱਲੋੰ ਕਵਿਤਾਵਾਂ ਪੇਸ਼ ਕੀਤੀਆਂ ਅਤੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੱਚਿਆਂ ਦੁਆਰਾ ਦੌੜ ਮੁਕਾਬਲੇ, ਰੱਸੀ ਟੱਪਣ, ਸਪੂਨ ਰੇਸ ਵਿਚ ਹਿਸਾ ਲਿਆ। ਪਹਿਲੇ ਤਿੰਨ ਸਥਾਨਾਂ ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਮਨਜੀਤ ਕੌਰ ਅਤੇ ਵਾਇਸ ਪ੍ਰਿੰ.ਕੁਲਦੀਪ ਕੌਰ ਵੱਲੋੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਬੱਚਿਆਂ ਨੂੰ ਚੰਗੇ ਨਾਰਰਿਕ ਬਣਨ, ਨਸ਼ਿਆਂ ਤੋਂ ਦੂਰ ਰਹਿਣ, ਸਾਲਾਨਾ ਪ੍ਰੀਖਿਆ ਵਿਚ ਸਖਤ ਮਿਹਨਤ ਕਰਨ, ਚੰਗੇ ਨੰਬਰ ਲੈ ਕੇ ਪਾਸ ਹੋਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸਟਾਫ਼ ਮੈੰਬਰ ਜਸਲੀਨ ਕੌਰ ਗਿਰਨ, ਅਮਰਜੀਤ ਕੌਰ, ਸੁਰਿੰਦਰ ਕੌਰ, ਨੀਲਮ ਕੁਮਾਰੀ, ਰਮਨਦੀਪ ਕੌਰ, ਪ੍ਰਦੀਪ ਕੁਮਾਰ, ਪ੍ਰਧਾਨ ਉਜਾਗਰ ਸਿੰਘ ਨੇ ਬੱਚਿਆਂ ਨੂੰ ਸਖਤ ਮਿਹਨਤ ਕਰਨ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਣਾ ਦਿੱਤੀ।