
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੀਜੇਐਮ ਨੇ ਲੋਕ ਅਦਾਲਤ ਸੰਬੰਧੀ ਕੀਤੀ ਅਹਿਮ ਮੀਟਿੰਗ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋਂ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ 12 ਸਤੰਬਰ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਸੀਜੇਐੱਮ ਡਾ. ਅਮਨਦੀਪ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਮੌਕੇ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਬੈਂਕਾਂ ਨਾਲ ਪੈਂਡਿੰਗ ਕੇਸ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਲਗਾਉਣ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ। ਮੀਟਿੰਗ ਦੌਰਾਨ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।