ਬਲਾਚੌਰ ’ਚ ਕਲਾਥ ਹਾਊਸ 'ਚੋਂ ਲੱਖਾਂ ਦੇ ਕੱਪੜੇ ਚੋਰੀ
ਬਲਾਚੌਰ 'ਚ ਕਲਾਥ ਹਾਊਸ 'ਚੋਂ ਲੱਖਾਂ ਦੇ ਕੱਪੜੇ ਚੋਰੀ
Publish Date: Sat, 17 Jan 2026 04:06 PM (IST)
Updated Date: Sun, 18 Jan 2026 04:01 AM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੁਲਿਸ ਥਾਣਾ ਸਿਟੀ ਬਲਾਚੌਰ ਦੇ ਮੁੱਖ ਬਾਜ਼ਾਰਾਂ ’ਚ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਗਹੂੰਣ ਰੋਡ ’ਤੇ ਸਥਿਤ ਕਾਲੂ ਘਈ ਦੀ ਹੱਟੀ ਕਲਾਥ ਹਾਊਸ ’ਚੋਂ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲਕ ਹੇਮਾਸ਼ੂ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਜਦੋਂ ਅੱਜ ਸਵੇਰੇ ਆਪਣੀ ਦੁਕਾਨ ’ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਦੁਕਾਨ ’ਚੋਂ ਕੀਮਤੀ ਕੱਪੜੇ ਲੈ ਗਏ। ਇਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਐੱਸਐੱਚਓ ਰਾਮਪਾਲ ਅਤੇ ਏਐੱਸਆਈ ਲਖਬੀਰ ਚੰਦ ਨੂੰ ਚੋਰੀ ਦੀ ਸਾਰੀ ਜਾਣਕਾਰੀ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਕਥਿਤ ਮੁਲਜ਼ਮਾਂ ਬਾਰੇ ਪਤਾ ਲਾਇਆ ਜਾ ਸਕੇ। ਪਿੰਡ ਵਾਸੀਆਂ ਤੇ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਤੋਂ ਰਾਤ ਸਮੇਂ ਪੁਲਿਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।