
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਜਮਾਤ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਏ ਗਏ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਅਤੇ ਰਚਨਾਤਮਕ ਸਰਗਰਮੀਆਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੀ ਨਹੀਂ, ਸਗੋਂ ਆਪਸੀ ਸਨੇਹ, ਸਤਿਕਾਰ ਅਤੇ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਵੀ ਦਿੰਦੀ ਹੈ। ਇਸ ਮੌਕੇ ਪ੍ਰਿੰ. ਗੀਤਿਕਾ ਚੰਦੇਲ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਪਾਰੰਪਰਿਕ ਰੀਤੀ-ਰਿਵਾਜਾਂ ਅਨੁਸਾਰ ਤਿਉਹਾਰ ਮਨਾਉਣ ਅਤੇ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਅੱਗੇ ਵਧਾਉਣ। ਉਨ੍ਹਾਂ ਮੁਕਾਬਲੇ ਦੀ ਸਫਲਤਾ ਲਈ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸਨ।