ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ
ਹਰ ਪਿੰਡ, ਹਰ ਵਾਰਡ 'ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ-ਸਿਵਲ ਸਰਜਨ
Publish Date: Sun, 15 Mar 2026 06:03 PM (IST)
Updated Date: Mon, 16 Mar 2026 04:10 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥ ਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈਡੀ) ਕਿਰੀਏਟ ਕਰਨਾ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਂਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਂਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿਚ ਆ ਰਹੀਆਂ ਮੁਸ਼ਕਲਾਂ ਤੇ ਚਰਚਾ ਕੀਤੀ। ਡਾ. ਸਿੰਘ ਨੇ ਆਸ਼ਾ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਂਟ ਬਣਵਾਏ ਜਾਣ। ਤਾਂ ਜੋ ਲੋਕ ਡਿਜ਼ਿਟਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਉਨ੍ਹਾਂ ਕਿਹਾ ਕਿ ਆਭਾ ਅਕਾਊਂਟ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਸੁਰੱਖਿਅਤ ਅਤੇ ਇਕ ਥਾਂ ਉਪਲਬੱਧ ਹੋਣਗੇ, ਜਿਸ ਨਾਲ ਇਲਾਜ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਤੇ ਜ਼ੋਰ ਦਿੱਤਾ। ਇਸ ਮੀਟਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਬੀ ਵੇਦਾ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।