ਕੰਪਿਊਟਰ ਅਧਿਆਪਕਾਂ ਵੱਲੋਂ ਹੈਲਥ ਕਾਰਡ ਬਣਾਉਣ ਦੀ ਡਿਉਟੀ ਦਾ ਬਾਈਕਾਟ
ਕੰਪਿਊਟਰ ਅਧਿਆਪਕਾਂ ਨੇ ਕੀਤਾ ਹੈਲਥ ਕਾਰਡ ਬਣਾਉਣ ਦੀ ਡਿਉਟੀ ਦਾ ਬਾਈਕਾਟ
Publish Date: Mon, 02 Feb 2026 06:20 PM (IST)
Updated Date: Tue, 03 Feb 2026 04:08 AM (IST)

ਪ੍ਰੀਖਿਆਵਾਂ ਦੇ ਦਿਨਾਂ ਵਿਚ ਲਗਾਈਆਂ ਡਿਉਟੀਆਂ ਕਾਰਨ ਕੰਪਿਊਟਰ ਅਧਿਆਪਕ ਨਾਰਾਜ਼ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਸੰਬੰਧ ਵਿਚ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੂੰ ਇਨ੍ਹਾਂ ਡਿਊਟੀਆਂ ਦੇ ਬਾਈਕਾਟ ਸਬੰਧੀ ਵਿਚ ਪੱਤਰ ਦਿੱਤਾ ਗਿਆ। ਦੋਨੋਂ ਯੂਨੀਅਨ ਦੇ ਸਟੇਟ ਕਮੇਟੀ ਮੈਂਬਰਾਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਆਗੂਆਂ ਨੇ ਦੱਸਿਆ ਕਿ ਬੱਚਿਆਂ ਦੇ ਸਕੂਲਾਂ ਵਿਚ ਪ੍ਰੈਕਟੀਕਲ ਅਤੇ ਫਾਈਨਲ ਪੇਪਰਾਂ ਪੜ੍ਹਾਈ ਦੀ ਦੁਹਰਾਈ ਚੱਲ ਰਹੀ ਹੈ। ਉਨ੍ਹਾਂ ਨੂੰ ਸਰਕਾਰ ਇਨ੍ਹਾਂ ਕੰਮਾਂ ਤੋਂ ਹਟਾ ਕੇ ਹੁਣ ਹੈਲਥ ਕਾਰਡ ਬਣਾਉਣ ਦੇ ਕੰਮ ਵਿੱਚ ਲਗਾ ਰਹੀ ਹੈ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਤੇ ਬਹੁਤ ਹੀ ਮਾੜਾ ਅਸਰ ਪਵੇਗਾ। ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਪ੍ਰਧਾਨ ਲਖਬੀਰ ਸਿੰਘ, ਸਟੇਟ ਕਮੇਟੀ ਮੈਂਬਰ ਰਾਜਵਿੰਦਰ ਲਾਖਾ, ਜਨਰਲ ਸਕੱਤਰ ਸੁਰਿੰਦਰ ਸਹਿਜਲ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਕੰਪਿਊਟਰ ਅਧਿਆਪਕਾਂ ਵੱਲੋਂ ਇਨ੍ਹਾਂ ਡਿਊਟੀਆਂ ਦੇ ਬਾਈਕਾਟ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਸਮੂਹਿਕ ਤੌਰ ’ਤੇ ਇਨ੍ਹਾਂ ਡਿਊਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕ ਦੀ ਲਗਾਈ ਗਈ ਗੈਰ ਵਿਦਿਅਕ ਡਿਊਟੀ ਭਾਵ ਹੈਲਥ ਡਿਪਾਰਟਮੇਂਟ ਦੇ ਹੈਲਥ ਕਾਰਡ ਬਨਾਉਣ ਲਈ ਲਗਾਈ ਗਈ ਡਿਊਟੀ ਦਾ ਬਾਈਕਾਟ ਕੀਤਾ ਗਿਆ ਹੈ। ਸਾਂਝੇ ਤੌਰ ਤੇ ਦੋਨਾਂ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਮੌਕੇ ਓਂਕਾਰ ਸਿੰਘ, ਚੰਦਨ ਸ਼ਰਮਾ, ਸੁਸ਼ੀਲ ਕੁਮਾਰ, ਸੰਜੀਵ ਕੁਮਾਰ, ਅਮਨਦੀਪ ਕੁਮਾਰ, ਮਨਦੀਪ ਸਿੰਘ, ਲਖਵਿੰਦਰ ਕੁਮਾਰ, ਰੋਹਿਤ ਗੌਤਮ, ਸੁਰਿੰਦਰ ਕੁਮਾਰ, ਹਰਦੀਪ ਕੁਮਾਰ, ਅਮਰੀਕ ਸਿੰਘ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਜਸਵੀਰ ਸਿੰਘ, ਰਾਜਵਿੰਦਰ ਲਾਖਾ, ਜਸਪਾਲ ਸਿੰਘ, ਰਘੂ ਚੌਧਰੀ, ਰਜਿੰਦਰ ਕੁਮਾਰ ਬਸਰਾ, ਰਵੀ ਬਸਰਾ, ਰਾਜ ਕੁਮਾਰ, ਸੁਖਵਿੰਦਰ ਸਿੰਘ, ਜੋਗੇਸ਼, ਰਮਨ ਕੁਮਾਰ, ਰਵਿੰਦਰ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਵਰਿੰਦਰ ਸਿੰਘ, ਨਵਦੀਪ ਸੈਣੀ, ਸੁਰਿੰਦਰ ਸਿੰਘ, ਹਰਪ੍ਰੀਤ, ਨਰੇਸ਼ ਕੁਮਾਰ, ਗੌਰਵ ਪਠਾਣੀਆ, ਵਰੁਣ ਵਿੱਗ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਰਾਜੂ ਸੈਣੀ, ਲਖਬੀਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸੰਦੀਪ ਦੱਤਾ, ਪਵਨ ਕੁਮਾਰ, ਰਕੇਸ਼ ਕੁਮਾਰ, ਨਛੱਤਰ ਰਾਮ, ਨਿਰਮਲ ਰਾਮ ਆਦਿ ਹਾਜ਼ਰ ਸਨ।