- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਅਧਿਆਪਕਾਂ ਵੱਲੋਂ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ 4 ਨੂੰ

ਰਮੇਸ਼ ਸ਼ਰਮਾ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੈਂਡਿੰਗ ਮੰਗਾਂ ਨੂੰ ਲੈ ਕੇ 4 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਮਾਣਯੋਗ ਹਾਈਕੋਰਟ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਵਿਚ ਜਾਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਨਾਲ ਹੋਈਆਂ ਪਿਛਲੀਆਂ ਮੀਟਿੰਗਾਂ ਦੌਰਾਨ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਈਜ਼ਡ ਡੀਏ ਲਾਗੂ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਸਰਕਾਰ ਵੱਲੋਂ ਮਾਮਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਸਿੱਖਿਆ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਰਵੱਈਆ ਅਧਿਆਪਕ ਵਰਗ ਵਿਚ ਨਿਰਾਸ਼ਾ ਪੈਦਾ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।।ਇਸ ਮੌਕੇ ਭੁਪਿੰਦਰ ਸਿੰਘ ਭਟੋਆ, ਅਮਰਜੀਤ, ਨਰੇਸ਼ ਕੁਮਾਰ ਰੌੜੀ, ਰਮਨ ਕਿਸਾਣਾ, ਧਰਮਵੀਰ ਚੌਧਰੀ, ਗੌਰਵ ਪਠਾਣੀਆਂ, ਵਾਸੂਦੇਵ ਚੌਧਰੀ, ਸੰਦੀਪ ਦੱਤਾ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰੋਹਿਤ ਗੌਤਮ, ਚੰਦਨ ਸ਼ਰਮਾ, ਪ੍ਰਮੋਦ ਸ਼ਰਮਾ, ਹਰਜਿੰਦਰ ਸਿੰਘ, ਰਾਜਵਿੰਦਰ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਰਮਨ ਕੁਮਾਰ, ਰਵੀ ਬਸਰਾ, ਰਜਿੰਦਰ ਬਸਰਾ, ਬਲਰਾਜ ਸਿੰਘ, ਰਾਜ ਕੁਮਾਰ ਭੰਮਰਾ, ਰਾਜਨ ਸ਼ਰਮਾ ਸਮੇਤ ਮਹਿਲਾ ਆਗੂਆਂ ਨੇ ਕਿਹਾ ਕਿ 4 ਅਕਤੂਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਦੀ ਵੱਡੀ ਗਿਣਤੀ