- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਸੰਪੂਰਨਤਾ ਸਮਾਗਮ ਅੱਜ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਆਰੰਭ ਕੀਤੀ। ਗੁਰਮਤਿ ਸਮਾਗਮਾਂ ਦੀ ਲੜੀ ਜੋ ਕਿ 25 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਆਰੰਭ ਹੋਈ। ਇਸ ਦੀ ਸੰਪੂਰਨਤਾ ਅੱਜ 31 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਹੋਵੇਗੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਬਾਹਰ ਖੁੱਲ੍ਹੇ ਪੰਡਾਲ ਵਿਚ ਕਰਵਾਇਆ ਜਾਵੇਗਾ। ਪਿੰਡਾਂ ਤੋਂ ਸੰਗਤਾਂ ਨੂੰ ਲਿਆਉਣ ਲਈ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਸਮਾਗਮ ਸ਼ਾਮ ਨੂੰ ਠੀਕ 6 ਵਜੇ ਆਰੰਭ ਹੋਣਗੇ। ਸੋਦਰੁ ਰਹਰਾਸਿ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪੰਥ ਦੇ ਪ੍ਰਸਿੱਧ ਵਿਦਵਾਨ ਸੁਸਾਇਟੀ ਦੇ ਮੁਖ ਸਰਪਰਸਤ ਗਿਆਨੀ ਸਰਬਜੀਤ ਸਿੰਘ ਗੁਰ-ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।।ਇਸ ਮੌਕੇ ਮੈਂਬਰ ਸੁਰਜੀਤ ਸਿੰਘ, ਲਖਵੀਰ ਸਿੰਘ ਡੀਐੱਸਪੀ, ਰਣਜੀਤ ਸਿੰਘ, ਗੁਲਜਾਰ ਸਿੰਘ, ਹਰਚੰਦ ਸਿੰਘ, ਭਾਈ ਮਨਪ੍ਰੀਤ ਸਿੰਘ, ਕੁਲਵੀਰ ਸਿੰਘ, ਮਨਮੋਹਣ ਸਿੰਘ, ਡਾ: ਭਗਵਾਨ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਸਨ।