ਤਾਰੀ ਲੋਧੀਪੁਰੀਆ, ਅੌੜ

ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਬੱਚਿਆਂ ਨੂੰ ਸੁਚੇਤ ਕਰਨ ਲਈ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਏਐੱਸਆਈ ਹੁਸਨ ਲਾਲ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਨੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ੍ਹ ਕਿਹਾ ਕਿ ਨਸ਼ੇ ਦੇ ਸੇਵਨ ਨਾਲ ਇਨਸਾਨ ਆਰਥਿਕ ਅਤੇ ਸਰੀਰਕ ਤੌਰ 'ਤੇ ਕਮਜ਼ੋਰ ਹੁੰਦਾ ਹੈ। ਜੇਕਰ ਕੋਈ ਵੀ ਨਸ਼ਾ ਕਰਦਾ ਹੈ ਤਾਂ ਜ਼ਿਲ੍ਹੇ ਵਿਚ 7 ਨਸ਼ਾ ਛੁਡਾਊ ਕੇਂਦਰ ਹਨ। ਜਿਨਾਂ੍ਹ ਵਿਚ ਉਸ ਨੂੰ ਦਾਖਲ ਕਰਵਾਇਆ ਜਾ ਸਕਦਾ ਹੈ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦੇਣੀ ਚਾਹੀਦੀ ਹੈ। ਸੂਚਨਾ ਦੇਣ ਵਾਲੇ ਦਾ ਨਾਂਅ ਅਤੇ ਪਤਾ ਗੁਪਤ ਰੱਖਿਆ ਜਾਂਦਾ ਹੈ। ਇਸ ਦੇ ਨਾਲ ਹੀ ਟਰੈਫਿਕ ਨਿਯਮਾਂ, ਪਾਣੀ ਬਚਾਉਣ, ਧੀਆਂ ਬਚਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਪੇ੍ਰਿਤ ਕੀਤਾ ਗਿਆ। ਕੋਰੋਨਾ ਵਾਇਰਸ ਤੋਂ ਬਚਾਅ ਲਈ ਵੀ ਜ਼ਰੂਰੀ ਨੁਕਤੇ ਵੀ ਸਾਂਝੇ ਕੀਤੇ ਗਏ। ਅੰਤ ਵਿਚ ਪਿੰ੍. ਮਨਦੀਪ ਸਿੰਘ ਗਰੇਵਾਲ ਨੇ ਸਕੂਲ ਮੈਨੇਜਮੈਂਟ ਵੱਲੋਂ ਏਐੱਸਆਈ ਹੁਸਨ ਲਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ, ਸਕੂਲ ਦੇ ਬੱਚਿਆਂ ਤੋਂ ਇਲਾਵਾ ਸੁਰਿੰਦਰ ਸਿੰਘ ਭੱਟੀ, ਗੁਰਪ੍ਰਰੀਤ ਸਿੰਘ, ਸੰਦੀਪ ਕੁਮਾਰ, ਪਰਮਜੀਤ ਸਿੰਘ, ਸੁਨੀਤਾ, ਸੁਮਨ, ਰੀਨਾ, ਨਿਸ਼ਾ ਆਦਿ ਵੀ ਹਾਜ਼ਰ ਸਨ।