ਨੌਜਵਾਨਾਂ ਦਾ ਜੋਸ਼ ਹੀ ਪਾਰਟੀ ਦੀ ਅਸਲ ਤਾਕਤ : ਕਟਾਰੀਆ
ਹਲਕਾ ਬਲਾਚੌਰ ’ਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਨੂੰ ਦਿੱਤੀ ਵਧਾਈ
Publish Date: Thu, 01 Jan 2026 05:48 PM (IST)
Updated Date: Fri, 02 Jan 2026 04:08 AM (IST)

01ਐਨਐਸਆਰ22ਪੀ ਬਲਾਚੌਰ ਵਿਧਾਇਕ ਸੰਤੋਸ਼ ਕਟਾਰੀਆ ਅਤੇ ਕਰਨਵੀਰ ਕਟਾਰੀਆ। ਪੰਜਾਬੀ ਜਾਗਰਣ * ਹਲਕਾ ਬਲਾਚੌਰ ’ਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਹਲਕਾ ਬਲਾਚੌਰ ਵਿਚ ਯੂਥ ਵਿੰਗ ਦੇ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਨਵ-ਨਿਯੁਕਤ ਸਾਥੀਆਂ ਨੂੰ ਵਧਾਈਆਂ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਸੱਦਾ ਦਿੱਤਾ। ਨਵ-ਨਿਯੁਕਤ ਬਲਾਕ ਪ੍ਰਧਾਨਾਂ ਭੁਪਿੰਦਰ ਸਿੰਘ ਲੱਕੀ, ਦਵਿੰਦਰ ਸਿੰਘ, ਲਾਲ ਚੰਦ, ਕਸ਼ਮੀਰ ਸਿੰਘ, ਰਮਨ ਬਜਾੜ, ਹਰਮਨਜੀਤ ਬੈਂਸ, ਅਮਰੀਕ ਸਿੰਘ, ਅਸ਼ੋਕ ਭਾਟੀਆ, ਬਨੀਤ ਭੂੰਬਲਾ, ਗੁਰਦੇਵ ਸਿੰਘ, ਹਰਨੇਕ ਸਿੰਘ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ, ਦੀਪਾ, ਹਰਜਿੰਦਰ ਸੈਣੀ, ਗੁਰਦੀਪ ਲਾਡੀ, ਪ੍ਰਿੰਸ, ਰੋਹਿਤ ਚੌਧਰੀ ਅਤੇ ਗੁਰਪ੍ਰੀਤ ਸੈਣੀ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਸਾਰੇ ਨਵ ਨਿਯੁਕਤ ਯੂਥ ਵਿੰਗ ਬਲਾਕ ਪ੍ਰਧਾਨ ਸਾਥੀਆਂ ਨੂੰ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਨਾਲ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾਵੇਗਾ। ਨੌਜਵਾਨਾਂ ਦਾ ਜੋਸ਼ ਹੀ ਪਾਰਟੀ ਦੀ ਅਸਲ ਤਾਕਤ ਹੈ। ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਕਿਹਾ, ਬਲਾਚੌਰ ਹਲਕੇ ਵਿਚ ਮਿਹਨਤੀ ਅਤੇ ਜੁਝਾਰੂ ਨੌਜਵਾਨਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਾਡੀ ਟੀਮ ਹੁਣ ਹੋਰ ਵੀ ਵੱਡੀ ਅਤੇ ਮਜ਼ਬੂਤ ਹੋ ਗਈ ਹੈ। ਅਸੀਂ ਸਾਰੇ ਮਿਲ ਕੇ ਹਲਕੇ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ‘ਤੇ ਹੱਲ ਕਰਾਂਗੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਵਾਂਗੇ। ਇਨ੍ਹਾਂ ਨਿਯੁਕਤੀਆਂ ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ। ਨਵ-ਨਿਯੁਕਤ ਪ੍ਰਧਾਨਾਂ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਗੇ ਅਤੇ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਰਹਿਣ।