
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਂਗਰਸ ਨੇ ਦੇਸ਼ ਦੇ ਨਿਰਮਾਣ ਲਈ ਸਦਾ ਮੋਹਰੀ ਭੂਮਿਕਾ ਨਿਭਾਈ-ਮੰਗੂਪੁਰ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਕਾਂਗਰਸ ਪਾਰਟੀ ਨੇ ਦੇਸ਼ ਦੇ ਨਿਰਮਾਣ ਲਈ ਸਦਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਜ਼ਮੀਨ ਤੇ ਜ਼ਮੀਰ ਨਾਲ ਜੁੜੇ ਲੋਕਾਂ ਦੀ ਹੀ ਵਕਾਲਤ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਐੱਸਸੀ ਵਿੰਗ ਪੰਜਾਬ ਦੇ ਸਲਾਹਕਾਰ ਕਮੇਟੀ ਦੇ ਨੁਮਾਇੰਦੇ ਡਾ. ਬਖਸ਼ੀਸ਼ ਸਿੰਘ ਅਤੇ ਕਾਂਗਰਸ ਦੇ ਬਲਾਕ ਆਗੂ ਠੇਕੇਦਾਰ ਮੱਖਣ ਸਿੰਘ ਖੋਥੜਾ ਨੇ ਪਾਰਟੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਮਿਸ਼ਨ ਨੂੰ ਘਰ-ਘਰ ਤੱਕ ਪੁੱਜਦਾ ਕਰਨ ਦਾ ਸੁਨੇਹਾ ਦਿੱਤਾ। ਇਹ ਆਗੂ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸਥਾਪਤ ਕਰਨ ਸਬੰਧੀ ਵਿਚਾਰਾਂ ਕਰਨ ਲਈ ਇਕੱਤਰ ਹੋਏ ਸਨ। ਆਗੂਆਂ ਦਾ ਕਹਿਣਾ ਸੀ ਕਿ ਵਿਰੋਧੀ ਧਿਰਾਂ ਕਾਂਗਰਸ ਪਾਰਟੀ ਬਾਰੇ ਕੂੜ ਪ੍ਰਚਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀਆਂ ਹਨ। ਜਿਨ੍ਹਾਂ ਦਾ ਲੋਕਾਂ ’ਤੇ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੜ ਸੱਤਾ ਵਿਚ ਆਵੇਗੀ ਅਤੇ ਲੋਕਾਂ ਦੇ ਬਣਦੇ ਹੱਕਾਂ ਦੀ ਪੂਰਤੀ ਕੀਤੀ ਜਾਵੇਗੀ। ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਕਿ ਨਵਾਂਸ਼ਹਿਰ, ਬਲਾਚੌਰ ਤੇ ਬੰਗਾ ਤਿੰਨੋਂ ਸੀਟਾਂ ਸ਼ਾਨਦਾਰ ਜਿੱਤ ਵਜੋਂ ਕਾਂਗਰਸ ਦੀ ਝੋਲੀ ਪੈਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਪਾਰਟੀ ਆਗੂ ਅਤੇ ਵਰਕਰ ਇਕਜੁੱਟ ਹਨ ਅਤੇ ਹੁਣ ਤੋਂ ਹੀ ਕਾਂਗਰਸ ਪਾਰਟੀ ਦੇ ਹੱਕ ਵਿਚ ਪ੍ਰਚਾਰ ਪਸਾਰ ਕਰ ਰਹੇ ਹਨ।