ਨਵਾਂਸ਼ਹਿਰ 'ਚ ਕਾਂਗਰਸੀਆਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ ਨਵਾਂਸ਼ਹਿਰ 'ਚ ਕਾਂਗਰਸੀਆਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
Publish Date: Mon, 28 Sep 2026 05:52 PM (IST)
Updated Date: Tue, 29 Sep 2026 04:04 AM (IST)
ਗਿਆਨੇਸ਼ ਕੁਮਾਰ ਨੂੰ ਬਰਖਾਸਤ ਅਤੇ ਗ੍ਰਿਫ਼ਤਾਰ ਕਰੋ ਦੀ ਕੀਤੀ ਮੰਗ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਦੀ ਅਗਵਾਈ ਹੇਠ ਲੋਕਤੰਤਰ ਨਾਲ ਖਿਲਵਾੜ ਕਰਨ ਵਾਲੇ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਡੀਸੀ ਦਫ਼ਤਰ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕਿਹਾ ਕਿ ਲੋਕਤੰਤਰ ਨਾਲ ਖਿਲਵਾੜ ਕਰਨ ਵਾਲੇ ਗਿਆਨੇਸ਼ ਕੁਮਾਰ ਨੂੰ ਕੇਂਦਰ ਸਰਕਾਰ ਵੱਲੋਂ ਤੁਰੰਤ ਅਹੁਦੇ ਤੋਂ ਬਰਖਾਸਤ ਕਰਦਿਆਂ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਐੱਸਆਈਆਰ ਦੀ ਪ੍ਰਕਿਰਿਆ ਦੌਰਾਨ ਕੇਂਦਰ ਸਰਕਾਰ ਦੀ ਸ਼ਹਿ ਤੇ ਲਏ ਫੈਸਲਿਆਂ ਕਾਰਨ ਲੋਕਾਂ ਦੀਆਂ ਚਿੰਤਾਵਾਂ ਵਧੀਆਂ ਹਨ। ਵੋਟਰ ਸੂਚੀਆਂ ਨਾਲ ਸਬੰਧਤ ਕਿਸੇ ਵੀ ਪ੍ਰਕਿਰਿਆ ਚ ਪਾਰਦਰਸ਼ਤਾ ਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲੋਂ ਐਸਆਈਆਰ ਰਾਹੀਂ ਲੋਕਾਂ ਦੀਆਂ ਵੋਟਾਂ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਕਾਂਗਰਸ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਪਾਰਟੀ ਲੋਕਤੰਤਰ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ। ਉੁਨ੍ਹਾਂ ਮੰਗ ਕੀਤੀ ਕਿ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਲੋਕਾਂ ਦੀਆਂ ਸ਼ੰਕਾਵਾਂ ਦੂਰ ਕੀਤੀਆਂ ਜਾਣ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਅਰਥੀ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਸੁਭਾਸ਼ ਭਾਰਗਵ ਪੰਜਾਬ ਪ੍ਰਧਾਨ ਸੇਵਾ ਦੱਲ, ਅੰਗਦ ਸਿੰਘ ਸਾਬਕਾ ਵਿਧਾਇਕ ਨਵਾਂਸ਼ਹਿਰ, ਮੀਨਾ ਕੁਮਾਰੀ ਹਲਕਾ ਇੰਚਾਰਜ ਬੰਗਾ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਆਰਜੀਪੀਆਰਐੱਸ, ਸਤਵੀਰ ਸਿੰਘ ਪੱਲੀ ਝਿੱਕੀ ਸੀਨੀਅਰ ਆਗੂ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਨਾਨਕ ਸਿੰਘ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ-2, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਜਿੰਦਰ ਕੁਮਾਰ ਪ੍ਰਧਾਨ ਐੱਸਸੀ ਸੈੱਲ, ਸੁਰਿੰਦਰ ਸ਼ਿੰਦਾ ਬੁਲਾਰਾ ਡੀਸੀਸੀ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਸੋਮਨਾਥ ਤੱਕਲਾ ਸੀਨੀਅਰ ਆਗੂ, ਹਰਮੇਸ਼ ਕੁਮਾਰ ਪ੍ਰਧਾਨ, ਸੁਭਾਸ਼ ਕੁਮਾਰ ਸਰਪੰਚ, ਤਰਲੋਚਨ ਰੱਕੜ ਆਗੂ, ਪਰਵੀਨ ਕੁਮਾਰ ਯੂਥ ਆਗੂ, ਪੰਕਜ ਕੁਮਾਰ ਯੂਥ ਆਗੂ, ਜਸਵਿੰਦਰ ਸੋਨੂੰ ਸੀਨੀਅਰ ਮੀਤ ਪ੍ਰਧਾਨ, ਗੁਰਿੰਦਰ ਗਿੰਦੀ ਸੋਸ਼ਲ ਮੀਡੀਆ, ਕੁਲਵਿੰਦਰ ਮੰਡ ਸੋਸ਼ਲ ਮੀਡੀਆ, ਪਰਮਜੀਤ ਕੌਰ ਪੰਮੀ ਮਹਿਲਾ ਪ੍ਰਧਾਨ ਸ਼ਹਿਰੀ, ਵਿਜੈ ਜਨਰਲ ਸਕੱਤਰ ਡੀਸੀਸੀ, ਜਤਿੰਦਰ ਸਿੰਘ ਦਿਆਲ ਕਿਸਾਨ ਪ੍ਰਧਾਨ, ਕੁਲਦੀਪ ਚੌਧਰੀ ਪ੍ਰਧਾਨ ਕਿਸਾਨ ਸੈੱਲ, ਕੇਵਲ ਸਿੰਘ ਬਲਾਕ ਸੰਮਤੀ, ਧਰਮਵੀਰ ਚੌਧਰੀ ਜਨਰਲ ਸਕੱਤਰ ਡੀਸੀਸੀ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।