ਕੇਂਦਰ ਵੱਲੋੰ ਅਮਰੀਕਾ ਨਾਲ ਕੀਤੇ ਸਮਝੌਤੇ ਖਿਲਾਫ ਕਾਂਗਰਸੀਆਂ ਨੇ ਸੌਂਪਿਆ ਮੰਗ-ਪੱਤਰ
ਕੇੰਦਰ ਵੱਲੋੰ ਅਮਰੀਕਾ ਨਾਲ ਕੀਤੇ ਸਮਝੌਤੇ ਖਿਲਾਫ ਕਾਂਗਰਸੀਆਂ ਨੇ ਸੌਂਪਿਆ ਮੰਗ ਪੱਤਰ
Publish Date: Fri, 20 Feb 2026 05:14 PM (IST)
Updated Date: Sat, 21 Feb 2026 04:07 AM (IST)

ਸਮਝੌਤੇ ਕਾਰਨ ਕਿਸਾਨਾਂ ਦੀ ਆਰਥਿਕਤਾ ’ਤੇ ਵੱਜੇਗੀ ਸੱਟ : ਅਜੈ ਮੰਗੂਪੁਰ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਕਿਸਾਨ ਮਾਰੂ ਸਮਝੌਤੇ ਦੇ ਵਿਰੋਧ ਚ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਕਿਸਾਨ ਨੇਤਾਵਾਂ ਦੇ ਭਾਰੀ ਇਕੱਠ ਨਾਲ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੂੰ ਮੰਗ-ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਮਰੱਥਾ ਵੀ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜੋ ਕਿ ਮੁੱਖ ਤੌਰ ਤੇ ਇਕ ਖੇਤੀ ਪ੍ਰਧਾਨ ਸੂਬਾ ਹੈ ਜੋ ਇਸ ਨਾਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਇਹ ਆਰਥਿਕ ਪੱਖ ਤੋਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਿਸ ਨਾਲ ਪ੍ਰਸ਼ਾਸਨਿਕ ਸੂਬੇ ਚ ਸਮਾਜਿਕ ਅਤੇ ਰਣਨੀਤਕ ਪ੍ਰਭਾਵ ਵੀ ਪੈ ਸਕਦੇ ਹਨ। ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਨਸ਼ਿਆਂ ਦੇ ਕੋਹੜ ਨਾਲ ਜੂਝ ਰਿਹਾ ਹੈ, ਖਾਸ ਕਰਕੇ ਪੇਂਡੂ ਖੇਤਰਾਂ ਵਿਚ ਜਮੀਨੀ ਹੋਲਡਿੰਗਾਂ (ਮਾਲਕੀ) ਘਟਣ ਅਤੇ ਖੇਤੀਬਾੜੀ ਰੋਜ਼ਗਾਰ ਵਿਚ ਕਮੀ ਆਉਣ ਕਾਰਨ ਨੌਕਰੀਆਂ ਦੀ ਘਾਟ ਹੈ। ਬੇਰੋਜ਼ਗਾਰ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਦੇਸ਼ ਵਿਚ ਆਉਣ ਵਾਲੇ ਸਸਤੇ ਖੇਤੀ ਉਤਪਾਦ ਘਰੇਲੂ ਉਤਪਾਦਾਂ ਦੀ ਥਾਂ ਲੈ ਲੈਣਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹੈ ਪਰ ਇਹ ਸਮਝੌਤਾ ਕਰਕੇ ਭਾਜਪਾ ਸਰਕਾਰ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ। ਜੋ ਕਿ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਹਿਲਾਂ ਹੀ ਅਲੱਗ-ਅਲੱਗ ਤਰੀਕੇ ਨਾਲ ਕਿਸਾਨ ਤੋਂ ਸਬਸਿਡੀ ਖੋ ਰਹੀ ਹੈ ਅਤੇ ਇਸ ਮਹਿੰਗਾਈ ਦੇ ਦੌਰ ਚ ਖੇਤੀ ਦੇ ਔਜਾਰ, ਖਾਦ, ਦਵਾਈਆਂ ਅਤੇ ਲੇਬਰ ਦਾ ਰੇਟ ਆਸਮਾਨ ਛੂਹ ਰਿਹਾ ਹੈ। ਕਿਸਾਨ ਜੋ ਪਹਿਲਾ ਹੀ ਆਤਮ ਹੱਤਿਆ ਕਰਨ ਲਈ ਮਜਬੂਰ ਹਨ। ਹੁਣ ਇਸ ਸਮਝੌਤੇ ਨਾਲ ਉਨ੍ਹਾਂ ਦੀ ਆਰਥਿਕਤਾ ਤੇ ਵੱਡੀ ਸੱਟ ਵੱਜੇਗੀ। ਇਸ ਮੌਕੇ ਮੀਨਾ ਚੌਧਰੀ ਬੰਗਾ, ਕਮਲਜੀਤ ਸਿੰਘ ਪ੍ਰਧਾਨ ਕਿਸਾਨ ਸੈੱਲ, ਰਾਜ ਕੁਮਾਰ ਪ੍ਰਧਾਨ ਐੱਸਸੀ ਸੈੱਲ, ਬਲਵਿੰਦਰ ਭੂੰਬਲਾ ਮੀਤ ਪ੍ਰਧਾਨ, ਧਰਮਪਾਲ ਚੇਅਰਮੈਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਸਰਬਜੀਤ ਸਿੰਘ ਬਲਾਕ ਪ੍ਰਧਾਨ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਕੁਲਦੀਪ ਚੌਧਰੀ ਪ੍ਰਧਾਨ ਕਿਸਾਨ ਸੈੱਲ ਬਲਾਚੌਰ, ਜਿੰਦਰ ਕੁਮਾਰ ਪ੍ਰਧਾਨ ਐੱਸਸੀ ਸੈੱਲ ਬਲਾਚੌਰ, ਲਾਲ ਬਹਾਦੁਰ ਗਾਂਧੀ, ਸੋਮਨਾਥ ਤੱਕਲਾ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਸੁਰਿੰਦਰ ਸ਼ਿੰਦਾ ਬੁਲਾਰਾ, ਗੁਰਵਿੰਦਰ ਸਿੰਘ ਪ੍ਰਧਾਨ ਯੂਥ, ਮਲਕੀਤ ਸਿੰਘ ਧੌਲ, ਦਿਨੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।