ਕਾਂਗਰਸ ਦੀ ਵੋਟ ਬਚਾਓ ਦੇਸ਼ ਬਚਾਓ ਮੁਹਿੰਮ ਹੋਈ ਸ਼ੁਰੂ : ਮੰਗੂਪੁਰ ਕਾਂਗਰਸ ਦੀ ਵੋਟ ਬਚਾਓ ਦੇਸ਼ ਬਚਾਓ ਮੁਹਿੰਮ ਹੋਈ ਸ਼ੁਰੂ-ਅਜੇ ਮੰਗੂਪੁਰ
Publish Date: Thu, 22 Oct 2026 04:59 PM (IST)
Updated Date: Thu, 22 Oct 2026 05:00 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਕਾਂਗਰਸ ਪਾਰਟੀ ਬਣੀ ਲੋਕਾਂ ਦੀ ਪਹਿਲੀ ਪਸੰਦ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਕਿਹਾ ਕਿ ਵੋਟ ਬਚਾਓ ਦੇਸ਼ ਬਚਾਓ ਮੁਹਿੰਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ। ਜਿਸ ਦੀ ਅਗਵਾਈ ਗੁਰਦੀਪ ਸਿੰਘ ਸੱਪਲ ਏਆਈਸੀਸੀ ਆਬਜ਼ਰਵਰ ਵੱਲੋਂ ਕੀਤੀ ਗਈ। ਇਸ ਮੁਹਿੰਮ ਵਿਚ ਉਨ੍ਹਾਂ ਕਾਂਗਰਸ ਪਾਰਟੀ ਦੇ ਬੀਐਲਏ ਨੂੰ ਆਪਣੀ ਡਿਊਟੀ ਨਿਭਾਉਣ ਲਈ ਸ਼ਲਾਘਾ ਕੀਤੀ ਅਤੇ ਭਾਜਪਾ ਸਰਕਾਰ ਜੋ ਵੋਟ ਚੋਰੀ ਕਰ ਰਹੀ ਹੈ। ਉਸ ਖਿਲਾਫ ਇੱਕਜੁੱਟ ਹੋਕੇ ਸੰਘਰਸ਼ ਜਾਰੀ ਰੱਖਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਅਜੇ ਮੰਗੂਪੁਰ ਨੇ ਕਿਹਾ ਕਿ ਜ਼ਿਲ੍ਹੇ ਚ ਕਾਂਗਰਸ ਪਾਰਟੀ ਦਾ ਹਰ ਇੱਕ ਵਰਕਰ ਪਾਰਟੀ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਘਰ ਘਰ ਜਾਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਲੋਕਾਂ ਦੇ ਦਿਲਾਂ ਵਿੱਚ ਪਿਆਰ ਅਤੇ ਵਿਸ਼ਵਾਸ ਵੱਧ ਰਿਹਾ। ਕਿਉਂਕਿ ਲੋਕ ਹੁਣ ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਅਤੇ ਬਨਾਵਟੀ ਚਿਹਰੇ ਤੋਂ ਚੰਗੀ ਤਰਾਂ ਜਾਣੂ ਹੋ ਚੁੱਕੇ ਹਨ। ਅਜੇ ਮੰਗੂਪੁਰ ਨੇ ਕਿਹਾ ਕਿ ਭਵਿੱਖ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਪਹਿਲੀ ਪਸੰਦ ਵੱਜੋਂ ਉਭੱਰ ਕੇ ਆਵੇਗੀ। ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ, ਮੀਨਾ ਕੁਮਾਰੀ ਹਕਲਾ ਇੰਚਾਰਜ ਬੰਗਾ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਆਰਜੀਪੀਆਰਐੱਸ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰੋਹਿਤ ਚੋਪੜਾ ਬਲਾਕ ਪ੍ਰਧਾਨ ਨਵਾਂਸ਼ਹਿਰ-2, ਨਾਨਕ ਸਿੰਘ ਬਾਂਠ ਚੇਅਰਮੈਨ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।