ਮਜ਼ਦੂਰਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ : ਬੰਗਾ, ਕਲਸੀ
ਮਜ਼ਦੂਰਾਂ ਦੇ ਹੱਕਾਂ ਲਈ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ-ਕਮਲਜੀਤ ਬੰਗਾ, ਅਮਰਜੀਤ ਕਲਸੀ
Publish Date: Wed, 07 Jan 2026 03:44 PM (IST)
Updated Date: Wed, 07 Jan 2026 03:45 PM (IST)
ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਨ ਖਿਲਾਫ਼ ਕਾਂਗਰਸ ਵੱਲੋਂ 9 ਜਨਵਰੀ ਨੂੰ ਬਲਾਚੌਰ ਵਿਖੇ ਰੈਲੀ ਕੀਤੀ ਜਾਵੇਗੀ। ਕਮਲਜੀਤ ਬੰਗਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਅਮਰਜੀਤ ਕਲਸੀ ਪ੍ਰਧਾਨ ਸੇਵਾ ਦਲ ਬਲਾਕ ਬੰਗਾ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਗ਼ਰੀਬ ਵਿਰੋਧੀ ਨੀਤੀਆਂ ਬਣਾਈਆਂ ਹਨ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੇ ਜੋ ਨੀਤੀ ਬਣਾਈ ਸੀ, ਉਸ ਵਿਚ 10 ਪ੍ਰਤੀਸ਼ਤ ਹਿੱਸਾ ਸੂਬਾ ਸਰਕਾਰਾਂ ਤੇ ਕੇਂਦਰ ਵੱਲੋਂ 90 ਪ੍ਰਤੀਸ਼ਤ ਹਿੱਸਾ ਪਾਇਆ ਜਾਂਦਾ ਸੀ ਪਰ ਹੁਣ ਦੇ ਕਾਨੂੰਨ ਮੁਤਾਬਕ ਸੂਬਾ ਸਰਕਾਰਾਂ 40 ਪ੍ਰਤੀਸ਼ਤ ਹਿੱਸਾ ਤੇ ਕੇਂਦਰ ਸਰਕਾਰ 60 ਪ੍ਰਤੀਸ਼ਤ ਹਿੱਸਾ ਪਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਇੰਨਾ ਜ਼ਿਆਦਾ ਫੰਡ ਨਹੀਂ ਹੁੰਦਾ। ਦੂਜੇ ਪਾਸੇ ਕੰਮ ਕਰਨ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ ਤੇ ਇਸ ਸਕੀਮ ਦਾ ਨਾਮ ਵੀ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਵਿਧਾਨ ਸਭਾ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਤੇ ਵਿਸ਼ੇਸ਼ ਤੌਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਪਹੁੰਚ ਰਹੇ ਹਨ।