ਨਿਰਮਲ ਸਾਗਰ ਸਕੂਲ 'ਚ 'ਸੰਵਿਧਾਨ ਦਿਵਸ' ਮਨਾਇਆ ਨਿਰਮਲ ਸਾਗਰ ਸਕੂਲ 'ਚ 'ਸੰਵਿਧਾਨ ਦਿਵਸ' ਮਨਾਇਆ
Publish Date: Fri, 27 Nov 2026 05:28 PM (IST)
Updated Date: Fri, 27 Nov 2026 05:31 PM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ ਔੜ : ਨਿਰਮਲ ਸਾਗਰ ਪਬਲਿਕ ਸਕੂਲ, ਲਸਾੜਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਅਧਿਕਾਰਾਂ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ। ਸਮਾਗਮ ਦੌਰਾਨ ਸਮਾਜਿਕ ਸਿੱਖਿਆ ਵਿਭਾਗ ਦੀ ਮੁਖੀ ਪੂਨਮ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਇਤਿਹਾਸ ਅਤੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਵਿਚ ਸੰਵਿਧਾਨ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਭਾਵਨਾ ਹੀਰ ਨੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕੀਤਾ। ਉਪਰੰਤ ਦਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਸਤਾਵਨਾ ਦੇ ਮਹੱਤਵ ਪੂਰਨ ਸ਼ਬਦਾਂ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਲੋਕਤੰਤਰੀ, ਗਣਰਾਜ, ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਅਰਥਾਂ ਨੂੰ ਬੈਨਰਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਅੱਠਵੀਂ ਜਮਾਤ ਦੀ ਵਿਦਿਆਰਥਣ ਸੋਨਮ ਨੇ ਸੰਵਿਧਾਨ ਦੇ ਨਿਰਮਾਣ ਵਿਚ ਪੰਜਾਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਨਾਲ ਸੰਬੰਧਿਤ ਸੁੰਦਰ ਬੁੱਕਮਾਰਕ ਤਿਆਰ ਕਰਨ ਦੀ ਰਚਨਾਤਮਕ ਗਤੀਵਿਧੀ ਕਰਵਾਈ। ਸਾਰੀਆਂ ਗਤੀਵਿਧੀਆਂ ਤਨੀਸ਼ਾ, ਸ਼੍ਰੀਤੀ, ਰਿਤਿਕਾ, ਪੂਨਮ ਸ਼ੁਕਲਾ, ਵਾਈਸ ਪ੍ਰਿੰ. ਪ੍ਰੇਮਜੀਤ ਕੌਰ, ਵਾਈਸ ਪ੍ਰਿੰ. ਗੁਰਪ੍ਰੀਤ ਸਿੰਘ ਅਤੇ ਵਾਈਸ ਪ੍ਰਿੰ. ਓਂਕਾਰ ਸਿੰਘ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਨੇਪਰੇ ਚੜ੍ਹੀਆਂ। ਡਾਇਰੈਕਟਰ ਸੰਜੇ ਪਾਸੀ ਅਤੇ ਪ੍ਰਿੰ. ਮੀਨਾਕਸ਼ੀ ਚੱਡਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਦੀਆਂ ਹਨ, ਸਗੋਂ ਉਨ੍ਹਾਂ ਵਿਚ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ।