ਪੀਐਮ ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਪੀਐਮ ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Fri, 27 Nov 2026 04:12 PM (IST)
Updated Date: Fri, 27 Nov 2026 04:13 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਗੁਰਪ੍ਰੀਤ ਕੌਰ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ। ਉਪਰੰਤ ਬੁਲਾਰਿਆਂ ਜਸਵਿੰਦਰ ਕੌਰ, ਰਣ ਬਹਾਦਰ ਅਤੇ ਡਾ. ਇੰਦਰਜੀਤ ਪਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਵਿਧਾਨ ਦੇ ਮੂਲ ਸਿਧਾਂਤਾਂ, ਲੋਕਤੰਤਰ, ਸਮਾਨਤਾ, ਆਜ਼ਾਦੀ, ਭਾਈਚਾਰੇ ਅਤੇ ਨਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਪ੍ਰਿੰ. ਕਿਸ਼ਨ ਖਟਕੜ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਦੀ ਜਾਣਕਾਰੀ ਹੋਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪਾਲਣਾ ਵੀ ਪੂਰੀ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਤਾਂ ਜੋ ਉਹ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣ ਸਕਣ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੰਵਿਧਾਨਕ ਕਦਰਾਂ-ਕੀਮਤਾਂ, ਰਾਸ਼ਟਰੀ ਏਕਤਾ, ਸਮਾਨਤਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਕੁਲਬੀਰ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।