ਆਰਕੇ ਆਰੀਆ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ ਆਰਕੇ ਆਰੀਆ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ
Publish Date: Fri, 27 Nov 2026 04:24 PM (IST)
Updated Date: Fri, 27 Nov 2026 04:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਵਿਖੇ ਦਫ਼ਤਰ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੰਵਿਧਾਨ ਦਿਵਸ ਪ੍ਰਿੰ. ਡਾ. ਪੁਨੀਤ ਅਨੇਜਾ ਦੀ ਯੋਗ ਅਗਵਾਈ ਹੇਠ ਮਨਾਇਆ। ਜਿਸ ਦੌਰਾਨ ਵਿਦਿਆਰਥੀਆਂ ਵਿਚ ਸੰਵਿਧਾਨਿਕ ਜਾਗਰੂਕਤਾ ਪੈਦਾ ਕਰਨ ਅਤੇ ਭਾਰਤ ਦੇ ਸੰਵਿਧਾਨ ਦੇ ਮਹੱਤਵ ਨੂੰ ਸਮਝਾਉਣ ਲਈ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਦੁਆਰਾ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਅਧਿਕਾਰ ਅਤੇ ਕਰਤੱਵ, ਪ੍ਰਸਤਾਵਨਾ ਦੀ ਮਹੱਤਤਾ ਬਾਰੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਨਵਦੀਪ ਕੌਰ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਦੀ ਨੀਂਹ ਹੈ ਅਤੇ ਹਰ ਨਾਗਰਿਕ ਦਾ ਫਰਜ ਹੈ ਕਿ ਉਹ ਸੰਵਿਧਾਨ ਦਾ ਸਤਿਕਾਰ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਜਿੰਮੇਂਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਡਾ. ਬੀਆਰ ਅੰਬੇਡਕਰ ਦੇ ਸੰਵਿਧਾਨ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਆਦਰਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਵੀ ਪੜ੍ਹੀ।ਲੇਖ ਮੁਕਾਬਲਿਆਂ ਵਿਚ ਪਹਿਲਾ ਸਥਾਨ ਕਾਲਜ ਦੇ ਬੀਏ ਭਾਗ ਪਹਿਲਾ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਅਤੇ ਦੂਜਾ ਸਥਾਨ ਬੀਏ ਭਾਗ ਪਹਿਲਾ ਦੇ ਸੁਖਮਨਪ੍ਰੀਤ ਨੇ ਹਾਸਿਲ ਕੀਤਾ। ਡਾ. ਵਿਸ਼ਾਲ ਪਾਠਕ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।