
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਾਇਰ ਬ੍ਰਿਗੇਡ ਬਿਲਡਿੰਗ ਦਾ ਨਿਰਮਾਣ ਕਾਰਜ ਆਰੰਭ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਹਲਕਾ ਬਲਾਚੌਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਫਾਇਰ ਬ੍ਰਿਗੇਡ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਬਲਾਚੌਰ-ਸਿਆਣਾ ਵਿਖੇ ਕਰੀਬ 2 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਫਾਇਰ ਬ੍ਰਿਗੇਡ ਬਿਲਡਿੰਗ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ। ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਨੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਾਇਰ ਸਟੇਸ਼ਨ ਦੀ ਸਹੂਲਤ ਮਿਲਣ ਨਾਲ ਬਲਾਚੌਰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉੁਨ੍ਹਾਂ ਕਿਹਾ ਕਿ ਪਹਿਲਾਂ ਇਲਾਕੇ ਵਿਚ ਫਾਇਰ ਸਟੇਸ਼ਨ ਨਾ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਮੇਂ ਨਵਾਂਸ਼ਹਿਰ ਤੋਂ ਫਾਇਰ ਬ੍ਰਿਗੇਡ ਦੀ ਮਦਦ ਲੈਣੀ ਪੈਂਦੀ ਸੀ ਅਤੇ ਫਾਇਰ ਬ੍ਰਿਗੇਡ ਦੇ ਪਹੁੰਚਣ ਵਿਚ ਦੇਰੀ ਹੋਣ ਕਾਰਨ ਕਈ ਵਾਰ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਨਵੇਂ ਫਾਇਰ ਸਟੇਸ਼ਨ ਦੇ ਬਣਨ ਨਾਲ ਐਮਰਜੈਂਸੀ ਸਮੇਂ ਲੋਕਾਂ ਨੂੰ ਤੁਰੰਤ ਫਾਇਰ ਅਤੇ ਰਾਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੋਸ਼ਿਸ਼ਾਂ ਜਾਰੀ ਰਹਿਣਗੀਆਂ।