- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੰਘਪੁਰ-ਚੂਹੜਪੁਰ (ਬ੍ਰਹਮਪੁਰੀ) ਸੜਕ ਦਾ ਨਿਰਮਾਣ ਕਾਰਜ ਸ਼ੁਰੂ

- ਖ਼ਬਰ ਦਾ ਅਸਰ
ਹਰਦੀਪ ਚੌਧਰੀ, ਪੰਜਾਬੀ ਜਾਗਰਣ
ਪੋਜੇਵਾਲ ਸਰਾਂ : ਸਿੰਘਪੁਰ ਤੋਂ ਚੂਹੜਪੁਰ (ਬ੍ਰਹਮਪੁਰੀ) ਨੂੰ ਜੋੜਨ ਵਾਲੀ ਸੜਕ ਦੀ ਖ਼ਸਤਾ ਹਾਲਤ ਸਬੰਧੀ ‘ਪੰਜਾਬੀ ਜਾਗਰਣ’ ਵੱਲੋਂ 26 ਜੁਲਾਈ ਨੂੰ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ। ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੰਘਪੁਰ ਤੋਂ ਚੂਹੜਪੁਰ (ਬ੍ਰਹਮਪੁਰੀ) ਨੂੰ ਜਾਣ ਵਾਲੀ ਸੜਕ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਬਣੀ ਹੋਈ ਸੀ। ਸੜਕ ’ਤੇ ਥਾਂ-ਥਾਂ ਟੋਏ ਪਏ ਹੋਣ ਕਾਰਨ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮਸਲੇ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਰੋਸ ਵੀ ਪਾਇਆ ਜਾ ਰਿਹਾ ਸੀ। ‘ਪੰਜਾਬੀ ਜਾਗਰਣ’ ਵੱਲੋਂ ਲੋਕਾਂ ਦੀ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਸੜਕ ਦੀ ਮਾੜੀ ਹਾਲਤ ਸਬੰਧੀ ਖ਼ਬਰ ਪ੍ਰਕਾਸ਼ਿਤ ਕੀਤੀ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ।
ਸੜਕ ਦਾ ਕਾਫ਼ੀ ਹਿੱਸਾ ਮੁਕੰਮਲ ਵੀ ਕੀਤਾ ਜਾ ਚੁੱਕਾ ਹੈ। ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ’ਤੇ ਇਲਾਕਾ ਵਾਸੀਆਂ ਨੇ ਬਲਾਚੌਰ ਹਲਕੇ ਦੀ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਲੋਕਾਂ ਨੇ ਮੰਗ ਕੀਤੀ ਕਿ ਸੜਕ ਦਾ ਬਾਕੀ ਰਹਿੰਦਾ ਕੰਮ ਵੀ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਸੀਂ ਅੱਗੇ ਵੀ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਰਹਾਂਗੇ, ਤਾਂ ਜੋ ਸੰਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲੋਕਾਂ ਦੀਆਂ ਸਮੱਸਿਆਵਾਂ ਲਿਆਂਦੀਆਂ ਜਾ ਸਕਣ ਅਤੇ ਉਨ੍ਹਾਂ ਦੇ ਹੱਲ ਲਈ ਕੋਸ਼ਿਸ਼ਾਂ ਹੋ ਸਕਣ।