- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਦਿੱਤਾ ਤੀਜੇ ਦਿਨ ਰੋਸ ਧਰਨਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਵਿਚ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਵੀ ਬੱਸ ਅੱਡਾ ਨਵਾਂਸ਼ਹਿਰ ਚ ਰੋਸ ਪ੍ਰਦਰਸ਼ਨ ਕਰਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ। ਇਸ ਮੌਕੇ ਪ੍ਰਧਾਨ ਨਰਿੰਦਰ ਪੰਡੋਰੀ, ਸਕੱਤਰ ਮਹੇਸ਼ ਕੁਮਾਰ, ਸੂਬਾਈ ਆਗੂ ਸੁਲਕਸ਼ਣ ਸਿੰਘ, ਕੈਸੀਅਰ ਕੁਲਵਿੰਦਰ ਸਿੰਘ, ਮੁੱਖ ਕੈਸ਼ੀਅਰ ਬਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਭੂਪਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਰ ਕੀਤਾ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ। ਉਨ੍ਹਾਂ ਅਨੁਸਾਰ, ਆਪਣੀਆਂ ਮੰਗਾਂ ਸਬੰਧੀ ਉਹ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ, ਪਰ ਇਨ੍ਹਾਂ ਮੀਟਿੰਗਾਂ ਦੌਰਾਨ ਕੀਤੇ ਗਏ ਵਾਅਦਿਆਂ ਤੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋਣ ਦੇ ਬਾਵਜੂਦ ਮਸਲੇ ਜਿਉਂ ਦੇ ਤਿਉਂ ਬਣੇ ਹੋਏ ਹਨ।।ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ£ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।।ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਸਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ£ਮੁਲਾਜ਼ਮਾਂ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਮੰਗ ਵੀ ਉਠਾਈ। ਉਧਰ ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪਈ ਅਤੇ ਲੋਕ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਕੇ ਹੜਤਾਲ ਖਤਮ ਕਰਵਾਉਣ ਦੀ ਪੁਰਜੋਰ ਮੰਗ ਵੀ ਕਰਦੇ ਦਿੱਸੇ।