
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਨ ਸਰਕਾਰ ਦੇ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਸਾਰੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਐੱਸਸੀ-ਬੀਸੀ ਅਧਿਆਪਕ ਯੂਨੀਅਨ ਪ੍ਰਧਾਨ ਰਾਮ ਕ੍ਰਿਸ਼ਨ ਪੱਲੀ ਝਿੱਕੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜਦੇ ਹੋਏ ਦੱਸਿਆ ਕਿ ਬੀਤੇ ਦਿਨੀ ਪੰਜਾਬ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਵਾਂਸ਼ਹਿਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਮਹਾਂ ਰੈਲੀ ਕੀਤੀ ਸੀ ਅਤੇ ਸਮੂਹ ਮੁਲਾਜ਼ਮਾਂ ਨੇ ਸਟੇਜ ਤੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਅਸੀਂ ਸਰਕਾਰ ਦੀਆਂ ਗਿੱਦੜ-ਭਬਕੀਆਂ ਤੋਂ ਨਹੀਂ ਡਰਦੇ। ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਤੋਂ ਭੱਜ ਰਹੀ ਹੈ। ਮੁਲਾਜ਼ਮਾਂ ਦੀ ਇਤਿਹਾਸਕ ਰੈਲੀ ਦੀ ਘਬਰਾਹਟ ਤੋਂ ਡਰ ਕੇ ਸਰਕਾਰ ਨੇ 27 ਅਗਸਤ ਨੂੰ ਸਟੇਟ ਬਾਡੀ ਦੀ ਲੀਡਰਸ਼ਿਪ ਨੂੰ ਸਮਾਂ ਦਿੱਤਾ ਸੀ। ਪਰ ਸਰਕਾਰ ਨੇ ਆਪਣੀ ਗਲਤ ਨੀਤੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਹੜਤਾਲ ਤੇ ਮੀਟਿੰਗ ਦੋਵੇਂ ਇਕੱਠੀਆਂ ਨਹੀਂ ਹੋ ਸਕਦੀਆਂ। ਉਨ੍ਹਾਂ ਕਿਹਾ ਸਰਕਾਰ ਪ੍ਰਤੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਕਰਨਾ, ਆਪਣੇ ਹੱਕਾਂ ਲਈ ਹੜਤਾਲ ਕਰਨਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣਾ ਅੜੀਅਲ ਵਤੀਰਾ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਵਚਨਬੱਧਤਾ ਦਿਖਾਵੇ ਨਾ ਕਿ ਮੁਲਾਜ਼ਮਾਂ ਨੂੰ ਧਮਕੀਆਂ ਭਰੇ ਪੱਤਰ ਜਾਰੀ ਕਰੇ। ਅਫਸਰਸ਼ਾਹੀ ਅਤੇ ਮੁਲਾਜ਼ਮ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨਾਲ 2027 ਵਿਚ ਇਸ ਸਰਕਾਰ ਨੂੰ ਚਲਦਾ ਕਰ ਦਿਆਂਗੇ। ਇਸ ਸਮੇਂ ਪੰਜਾਬ ਸਰਕਾਰ ਵੱਲੋਂ ਜਾਰੀ ਮੁਲਾਜ਼ਮਾਂ ਖ਼ਿਲਾਫ਼ ਪੱਤਰ ਦੀਆਂ ਕਾਪੀਆਂ ਸਾੜੀਆਂ ਗਾਈਆਂ। ਇਸ ਮੌਕੇ ਸੁਰਿੰਦਰ ਪਾਲ ਸਿੰਘ, ਡਾ. ਜਸਵਿੰਦਰ ਸਿੰਘ ਸੰਧੂ, ਸੰਜੀਵ ਕੁਮਾਰ, ਗੁਰਨਾਮ ਸਿੰਘ, ਸੰਜੀਵ ਕੁਮਾਰ ਦੁੱਗਲ, ਵਰਿੰਦਰ ਸਿੰਘ, ਕੰਵਲਜੀਤ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਕਸ਼ਮੀਰ ਸਿੰਘ, ਜਗਵੀਰ ਸਿੰਘ, ਸੁਸ਼ਮਾ ਰਾਣੀ, ਪਰਮਿੰਦਰ ਕੌਰ, ਰੁਪਿੰਦਰ ਕੌਰ, ਜਤਿੰਦਰ ਕੌਰ, ਈਸ਼ਾ, ਲਾਜ, ਸੰਦੀਪ ਕੌਰ, ਮੰਜੂ, ਰਾਜ ਕੁਮਾਰ ਆਦਿ ਹਾਜ਼ਰ ਸਨ।