ਰਮੇਸ਼ ਸ਼ਰਮਾ, ਨਵਾਂਸ਼ਹਿਰ

ਸਿਵਲ ਸਰਜਨ ਡਾ. ਇੰਦਰ ਮੋਹਨ ਗੁਪਤਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਕੋਈ ਵੀ ਕੋਰੋਨਾ ਪਾਜ਼ੇਟਿਵ ਕੇਸ ਨਹੀਂ ਆਇਆ ਹੈ ਅਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਸਿਵਲ ਸਰਜਨ ਡਾ. ਇੰਦਰ ਮੋਹਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆੰ ਹਦਾਇਤਾਂ ਤਹਿਤ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ। ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਨਵਾਂਸ਼ਹਿਰ, ਰਾਹੋਂ, ਬੰਗਾ, ਮੁਕੰਦਪੁਰ, ਮੁਜ਼ੱਫਰਪੁਰ, ਸੁੱਜੋਂ, ਬਲਾਚੌਰ, ਸੜੋਆ 'ਚ ਕੋਈ ਵੀ ਕੋਰੋਨਾ ਪਾਜ਼ੇਟਿਵ ਕੇਸ ਨਹੀਂ ਆਇਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤਕ ਜ਼ਿਲ੍ਹੇ 'ਚ ਹੁਣ ਤਕ 460854 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਜਿਸ 'ਚੋਂ 11473 ਕੋਰੋਨਾ ਪਾਜ਼ੇਟਿਵ ਆਏ ਹਨ। ਇਨ੍ਹਾਂ 'ਚੋਂ 11084 ਮਰੀਜ਼ ਠੀਕ ਹੋਏ ਅਤੇ 388 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਰਟੀਪੀਸੀਆਰ ਤਹਿਤ 346083 ਟੈਸਟ ਕੀਤੇ ਗਏ ਹਨ। ਇਸੇ ਤਰ੍ਹਾਂ ਆਰਏਟੀ ਤਹਿਤ 114077 ਟੈਸਟ ਕੀਤੇ ਗਏ। ਟਰੂਨੈਟ ਤਹਿਤ 694 ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ 0 ਦੀ ਟੈੱਸਟ ਰਿਪੋਰਟ ਹਾਲੇ ਆਉਣੀ ਬਾਕੀ ਹਨ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ 0, ਜੀਐਨਐਮਐੱਚ ਢਾਹਾਂ ਕਲੇਰਾਂ-0, ਰਾਜਾ ਹਸਪਤਾਲ-0, ਆਈਵੀ ਹਸਪਤਾਲ-1, ਹੋਪ ਹਸਪਤਾਲ-0, ਮਿੱਤਲ ਹਸਪਤਾਲ-0 ਕੁੱਲ 0 ਮਰੀਜ ਜੇਰੇ ਇਲਾਜ ਹਨ। ਉਨਾਂ੍ਹ ਦੱਸਿਆ ਕਿ 0 ਨੂੰ ਹੋਮ ਆਈਸੋਲੇਸ਼ਨ ਕੀਤਾ ਗਿਆ ਹੈ। ਹਸਪਤਾਲਾਂ ਵਿਚ 1 ਐਕਟਿਵ ਕੇਸ ਆਏ ਹਨ। ਅੱਜ 1058 ਸੈਂਪਲ ਇੱਕਠੇ ਕੀਤੇ ਗਏ ਹਨ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਦੇ ਹੈਲਥ ਕੇਅਰ ਵਰਕਰਾਂ, ਫਰੰਟ ਲਾਈਨ ਵਰਕਰਾਂ, 18-44 ਸਾਲ ਦੇ ਅਤੇ 45 ਤੋਂ 60 ਸਾਲ ਤੱਕ ਦੇ 630044 ਲੋਕਾਂ ਨੂੰ ਟੀਕੇ ਲਗਾਏ ਗਏ ਹਨ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਦੀਆਂ 12 ਸਾਇਟਾਂ 'ਤੇ ਵੈਕਸੀਨੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ।