ਸੀਪੀਆਈ ਐੱਮ ਆਗੂਆਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਸੀਪੀਆਈ ਐਮ ਆਗੂਆਂ ਨੇ ਵਿਧਾਇਕ ਨਛੱਤਰ ਪਾਲ ਨੂੰ ਸੌਂਪਿਆ ਮੰਗ ਪੱਤਰ
Publish Date: Wed, 30 Sep 2026 06:05 PM (IST)
Updated Date: Wed, 30 Sep 2026 06:06 PM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ ਜਾਡਲਾ : ਸੀਪੀਆਈ (ਐੱਮ) ਤਹਿਸੀਲ ਨਵਾਂਸ਼ਹਿਰ ਕਮੇਟੀ ਦੇ ਸੱਦੇ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸੀਪੀਆਈ (ਐੱਮ) ਦੀ ਸੂਬਾ ਕਮੇਟੀ ਵੱਲੋਂ ਪੂਰੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਐੱਮਐੱਲਏ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਲੋਕਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਸਥਾਨਕ ਤਹਿਸੀਲ ਪੱਧਰੀ, ਹਲਕਾ ਵਿਧਾਇਕ ਨਛੱਤਰ ਪਾਲ ਨੂੰ ਮੰਗ ਪੱਤਰ ਦੇਣ ਵਾਸਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਵੱਡਾ ਇਕੱਠ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਦੱਸਿਆ ਕਿ ਚਾਰ ਲੇਬਰ ਕੋਡ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਉਨ੍ਹਾਂ ਕੋਡਾਂ ਨੂੰ ਰੱਦ ਕਰਵਾਉਣ ਲਈ, ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ, ਵੀਬੀ ਜੀ ਰਾਮ ਜੀ ਕਾਨੂੰਨ ਰੱਦ ਕਰਨ ਲਈ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ, ਐੱਮਐੱਸਪੀ ਸਾਰੀਆਂ ਫ਼ਸਲਾਂ ਤੇ ਲਾਗੂ ਕਰਨ ਲਈ ਕਾਨੂੰਨ ਬਣਾਉਣ ਲਈ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ, ਔਰਤਾਂ, ਵਿਧਵਾਂ, ਬੁਢਾਪਾ ਅਤੇ ਅੰਗਹੀਣ ਪੈਨਸ਼ਨ 10000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ, ਨਸ਼ਿਆਂ ਦੇ ਘਰ ਪਹੁੰਚਣ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਲੋੜ ਹੈ, ਕਾਨੂੰਨ ਦੀ ਮਾੜੀ ਸਥਿਤੀ ਨੂੰ ਸੁਧਾਰਿਆ ਜਾਵੇ, ਮੁਕਤ ਵਪਾਰ ਸੰਧੀ ਅਮਰੀਕਾ ਜਾਂ ਦੂਜੇ ਦੇਸ਼ਾਂ ਨਾਲ ਕਰਦੇ ਸਮੇਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਸੰਧੀ ’ਤੇ ਦਸਤਖਤ ਨਾ ਕੀਤੇ ਜਾਣ, ਚੰਡੀਗੜ੍ਹ ਪੰਜਾਬ ਨੂੰ ਤਬਦੀਲ ਕੀਤਾ ਜਾਵੇ, ਵੱਧ ਰਹੀ ਮਹਿੰਗਾਈ ਨੂੰ ਰੋਕਿਆ ਜਾਵੇ। ਇਹ ਸਾਰੀਆਂ ਮੰਗਾਂ ਤੋ ਇਲਾਵਾ ਵਿਧਾਨ ਸਭਾ ਹਲਕੇ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਰਾਹੋਂ-ਮੱਤੇਵਾੜਾ ਸੜਕ ਜੋ ਕਿ ਓਵਰਲੋਡ ਟਿੱਪਰਾਂ ਅਤੇ ਟਰਾਲਿਆਂ ਕਾਰਨ ਬਿਲਕੁਲ ਟੁੱਟ ਚੁੱਕੀ ਹੈ। ਇਸ ਸੜਕ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ। ਕਿਉਂਕਿ ਆਉਣ ਵਾਲੇ ਝੋਨੇ ਅਤੇ ਗੰਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਆਪਣੇ ਫੰਡ ਨਾਲ ਚੱਲਣ ਵਾਲੀਆਂ ਸੁਸਾਇਟੀਆਂ ਦੇ ਰਹਿਦੇ ਕਰਜ਼ੇ ਮਾਫ਼ ਕਰਨ ਲਈ ਪੰਜਾਬ ਸਰਕਾਰ ਨੂੰ ਜਲਦੀ ਨੋਟੀਫਿਕੇਸ਼ਨ ਜਾਰੀ ਕਰਨ ਲਈ, ਨਾਜਾਇਜ਼ ਮਾਈਨਿੰਗ ਕਰਨ ਵਾਲੇ ਓਵਰਲੋਡ ਟਿੱਪਰਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਬਿਜਲੀ ਦੇ ਵੱਧ ਬਿੱਲ ਆਣ ਕਾਰਨ ਗ਼ਰੀਬ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਘਰਾਂ ਦੇ ਬਿਜਲੀ ਬਿੱਲ ਤੁਰੰਤ ਮਾਫ਼ ਕੀਤੇ ਜਾਣ। ਇੱਸ ਮੌਕੇ ਹੇਠ ਲਿਖੇ ਆਗੂ ਅਤੇ ਪਤਵੰਤੇ ਸੱਜਣਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਸਕੱਤਰ ਚਰਨਜੀਤ ਸਿੰਘ ਦੌਲਤਪੁਰ, ਸੀਪੀਆਈ (ਐੱਮ) ਤਹਿਸੀਲ ਸਕੱਤਰ ਸੁਖਦੇਵ ਸਿੰਘ ਗਰਚਾ, ਨਿਰਮਲ ਸਿੰਘ ਜੁਲਾਹ ਮਾਜਰਾ, ਗੁਰਦੇਵ ਸਿੰਘ, ਸਤਨਾਮ ਸਿੰਘ ਜਾਨੀਵਾਲ, ਜਰਨੈਲ ਸਿੰਘ ਰਾਣੇਵਾਲ, ਜਗਤਾਰ ਸਿੰਘ ਜੁਲਾਹ ਮਾਜਰਾ, ਕਰਮਜੀਤ ਜਾਡਲਾ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ ਭਾਰਟਾ, ਡਾ. ਲਾਲ ਚੰਦ, ਕੁਲਵਿੰਦਰ ਸਿੰਘ, ਗੁਰਬਖਸ਼ ਸਿੰਘ ਤਾਜਪੁਰ, ਜਸਵਿੰਦਰ ਸਿੰਘ ਸਾਬਕਾ ਸਰਪੰਚ ਜੁਲਾਹ ਮਾਜਰਾ, ਬਲਰਾਜ ਸਿੰਘ ਬਘੌਰਾਂ ਅਤੇ ਦਿਲਬਾਗ ਸਿੰਘ ਭਾਨਮਾਜਰਾ ਸ਼ਾਮਲ ਹੋਏ।