ਜੰਡਿਆਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕ੍ਰਿਕੇਟ ਟੂਰਨਾਮੈਂਟ ਸ਼ੁਰੂ
ਜੰਡਿਆਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕ੍ਰਿਕੇਟ ਟੂਰਨਾਮੈਂਟ ਸ਼ੁਰੂ
Publish Date: Wed, 25 Nov 2026 06:15 PM (IST)
Updated Date: Wed, 25 Nov 2026 06:16 PM (IST)
ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ ਬਹਿਰਾਮ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੰਡਿਆਲੀ ਵਿਖੇ ਗ੍ਰਾਮ ਪੰਚਾਇਤ ਜੰਡਿਆਲੀ, ਐਨਆਰਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਦਾ ਸ਼ੁੱਭ ਆਰੰਭ ਕੀਤਾ ਗਿਆ। ਜਿਸ ਦਾ ਉਦਘਾਟਨ ਹਲਕਾ ਬੰਗਾ ਦੇ ਵਿਧਾਨ ਸਭਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਦੀ ਪੰਚਾਇਤ ਵੱਲੋਂ ਰੀਬਨ ਕੱਟ ਕੇ ਕੀਤਾ। ਟੂਰਨਾਮੈਂਟ ਦਾ ਪਹਿਲਾ ਮੈਚ ਬੁਰਜ ਕੰਧਾਰੀ ਅਤੇ ਬਾਹੜੋਵਾਲ ਦੀਆਂ ਟੀਮਾਂ ਵਿਚਕਾਰ ਕਰਵਾਇਆ। ਕਮਲਜੀਤ ਬੰਗਾ ਨੇ ਕਿਹਾ ਕਿ ਖੇਡਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਖਿਡਾਰੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਟੂਰਨਾਮੈਂਟ ਕਰਵਾਉਣ ਦੀ ਵਧਾਈ ਦਿੱਤੀ। ਉਨ੍ਹਾਂ ਹਜ਼ਾਰ ਰੁਪਏ ਕਮੇਟੀ ਨੂੰ ਮਾਲੀ ਸਹਾਇਤਾ ਵੀ ਦਿੱਤੀ। ਇਸ ਮੌਕੇ ਸਰਪੰਚ ਸੁਰਿੰਦਰ ਪਾਲ ਜੰਡਿਆਲੀ, ਅਨਿਲ ਕੁਮਾਰ ਲੱਕੀ ਪੰਚ, ਵਿਦਿਆ ਦੇਵੀ ਪੰਚ, ਬਲਵੀਰ ਕੌਰ ਪੰਚ, ਰੇਸ਼ਮ ਰਾਮ ਪੰਚ, ਮਾ. ਸੁਰਿੰਦਰ ਕੁਮਾਰ, ਹਰਦੀਪ ਰਾਏ, ਰਕੇਸ਼ ਕੁਮਾਰ, ਅਨਿਲ ਕੁਮਾਰ, ਆਸ਼ੂ, ਰੋਹਿਤ ਕੁਮਾਰ, ਹੈਪੀ, ਬਖਸ਼ੀਸ਼ ਭਿੰਦੀ ਅਤੇ ਹੋਰ ਹਾਜਰ ਸਨ।