ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਪੁਲਿਸ ਥਾਣਾ ਬਹਿਰਾਮ ਵਿਖੇ ਇਕ ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਲੜਕੀ ਦੇ ਪਿਤਾ ਨੇ ਦੱਸਿਆ ਕਿ 30 ਜੂਨ ਨੂੰ ਉਸ ਦੀ 14 ਸਾਲਾ ਲੜਕੀ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਸੀ ਪਰ ਉਹ ਘਰ ਵਾਪਸ ਨਹੀਂ ਆਈ। ਪਰਿਵਾਰਕ ਮੈਬਰਾਂ ਨੇ ਆਪਣੇ ਰਿਸ਼ਤੇਦਾਰਾਂ 'ਚ ਹਰ ਥਾਂ ਉਸ ਦੀ ਭਾਲ ਕੀਤੀ, ਪਰ ਲੜਕੀ ਦਾ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੀ ਲੜਕੀ ਨੂੰ ਬਹਿਲਾ ਫੁਸਲਾ ਕੇ ਅਗਵਾ ਕਰ ਕੇ ਕਿਤੇ ਲੈ ਗਿਆ ਹੈ। ਮੁੱਦਈ ਵੱਲੋਂ ਦਿੱਤੇ ਗਏ ਬਿਆਨ ਦੇ ਆਧਾਰ 'ਤੇ ਏਐੱਸਆਈ ਪਰਮਜੀਤ ਕੌਰ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡ ਵਿਧਾਨ ਦੀ ਧਾਰਾ 363 ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।