ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਥਾਣਾ ਸਦਰ ਬੰਗਾ ਵਿਖੇ ਇਕ ਵਿਅਕਤੀ ਦੇ ਖ਼ਿਲਾਫ਼ ਇਕ ਅੌਰਤ ਨੂੰ ਤੰਗ ਪ੍ਰਰੇਸ਼ਾਨ ਕਰਨ ਦਾ ਮਾਮਲਾ ਦਰਜ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਬੀਤੀ 10 ਮਾਰਚ ਨੂੰ ਦਿੱਤੀ ਦਰਖਾਸਤ 'ਚ ਸੀਮਾ ਰਾਏ ਪਤਨੀ ਰਾਜੇਸ਼ ਕੁਮਾਰ ਵਾਸੀ ਪਿੰਡ ਕਮਾਮ ਨੇ ਦੱਸਿਆ ਕਿ ਕੁੱਝ ਅਰਸਾ ਪਹਿਲਾਂ ਉਸ ਦੀ ਰਿਸ਼ਤੇਦਾਰੀ ਵਿਚ ਜਾਣਕਾਰ ਗੁਰਪ੍ਰਰੀਤ ਸਿੰਘ ਪੁੱਤਰ ਪਰਮਵੀਰ ਸਿੰਘ ਵਾਸੀ ਪਿੰਡ ਕਰਨਾਣਾ ਨੇ ਉਸ ਤੋਂ 1 ਲੱਖ 30 ਹਜ਼ਾਰ ਰੁਪਏ ਉਧਾਰ ਲਏ ਸਨ, ਪਰ ਹੁਣ ਉਹ ਪੈਸੇ ਵਾਪਸ ਨਹੀਂ ਕਰ ਰਿਹਾ। ਸਗੋਂ ਉਸ ਨੂੰ ਤੰਗ ਪ੍ਰਰੇਸ਼ਾਨ ਕਰਦਾ ਹੈ। ਇਥੋਂ ਤਕ ਕਿ ਉਸ ਨੇ ਉਸ ਦੀ ਕੁੱਟਮਾਰ ਕਰਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਵੀ ਬਣਾਏ ਹਨ। ਸ਼ਿਕਾਇਤ ਦੀ ਪੜਤਾਲ ਡੀਐੱਸਪੀ ਅੌਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ। ਪੁਲਿਸ ਨੇ ਗੁਰਪ੍ਰਰੀਤ ਸਿੰਘ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।