ਲੇਖ ਰਾਜ ਕੁਲਥਮ, ਬਹਿਰਾਮ : ਪਿੰਡ ਕੁਲਥਮ ਵਿਖੇ ਚੋਰਾਂ ਵੱਲੋਂ ਬੀਤੀ ਰਾਤ ਨੂੰ 3 ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਲਾ ਸਿੰਘ ਪੁੱਤਰ ਬਾਵਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਖੇਤਾਂ 'ਚ ਲੱਗੇ ਟਿਊਬਵੈੱਲ 'ਤੇ ਆਏ ਤਾਂ ਦੇਖਿਆ ਕਿ ਉਸ ਦੀਆਂ ਦੋ ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰਾਂ ਵੱਲੋਂ ਕੱਟ ਕੇ ਚੋਰੀ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਇਸੇ ਪਿੰਡ ਦੇ ਹੀ ਮੇਜਰ ਸਿੰਘ ਪੁੱਤਰ ਝਲਮਣ ਸਿੰਘ ਅਤੇ ਮਹਿੰਦਰ ਸਿੰਘ ਦੀਆਂ ਮੋਟਰਾਂ ਤੋਂ ਵੀ ਚੋਰ ਤਾਰਾਂ ਚੋਰੀ ਕਰਕੇ ਲੈ ਗਏ। ਇਸ ਸਬੰਧੀ ਇਨ੍ਹਾਂ ਕਿਸਾਨਾਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।