ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਪੁਲਿਸ ਥਾਣਾ ਨਵਾਂਸ਼ਹਿਰ ਸਿਟੀ ਵਿਖੇ ਅਜੀਤ ਰਾਮ ਪੁੱਤਰ ਬਾਬੂ ਰਾਮ ਵਾਸੀ ਪਿੰਡ ਬਾਲੋਬਾਲ ਥਾਣਾ ਕਾਠਗੜ੍ਹ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਬਿਆਨ ਕੀਤਾ ਹੈ ਕਿ ਸੁਰਿੰਦਰ ਕੁਮਾਰ ਸ਼ਰਮਾ ਪੁੱਤਰ ਕਰਮ ਚੰਦ ਅਤੇ ਕੈਲਾਸ਼ ਪੁੱਤਰ ਸੁਰਿੰਦਰ ਕੁਮਾਰ ਸ਼ਰਮਾ ਦੋਵੇਂ ਵਾਸੀ ਪਿੰਡ ਕਾਠਗੜ੍ਹ ਨੇ ਉਸ ਨਾਲ ਭੱਦੀ ਤੇ ਜਾਤੀ ਸੂਚਕ ਸ਼ਬਦਾਵਲੀ ਬੋਲੀ ਗਈ ਹੈ। ਸ਼ਿਕਾਇਤ ਦੀ ਪੜਤਾਲ ਦੀਪਿਕਾ ਸਿੰਘ ਉਪ ਪੁਲਿਸ ਕਪਤਾਨ ਸਪੈਸ਼ਲ ਬਰਾਂਚ ਨਵਾਂਸ਼ਹਿਰ ਵੱਲੋਂ ਕੀਤੀ ਗਈ। ਜਿਨ੍ਹਾਂ ਨੇ ਜ਼ਿਲ੍ਹਾ ਅਟਾਰਨੀ ਲੀਗਲ ਦੀ ਰਾਏ ਲੈਣ ਉਪਰੰਤ ਆਪਣੀ ਰਿਪੋਰਟ 'ਚ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ। ਪੜਤਾਲ ਰਿਪੋਰਟ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਐੱਸਐੱਸਪੀ ਨਵਾਂਸ਼ਹਿਰ ਵੱਲੋਂ ਪ੍ਰਰਾਪਤ ਹੋਏ ਹੁਕਮਾਂ ਅਨੁਸਾਰ ਉਕਤ ਮੁਲਾਜ਼ਮਾਂ ਖਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।