ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਪੁਲਿਸ ਥਾਣਾ ਨਵਾਂਸ਼ਹਿਰ ਸਿਟੀ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ 'ਚ ਮਿ੍ਤਕ ਦੇ ਭਤੀਜੇ ਰਿਸ਼ਵ ਪਾਲ ਪੁੱਤਰ ਭਾਰਤ ਭੂਸ਼ਨ ਵਾਸੀ ਕੇਸੀ ਅਸਟੇਟ ਕਰਿਆਮ ਰੋਡ ਨਵਾਂਸ਼ਹਿਰ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 5-40 ਵਜੇ ਉਸ ਦਾ ਚਾਚਾ ਵਿਨੈ ਕੁਮਾਰ ਪੁੱਤਰ ਮਨਸਾ ਰਾਮ ਵਾਸੀ ਕੇਸੀ ਅਸਟੇਟ ਕਰਿਆਮ ਰੋਡ ਨਵਾਂਸ਼ਹਿਰ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਭੱਲਾ ਪੈਟਰੋਲ ਪੰਪ ਕਰਿਆਮ ਰੋਡ ਨਵਾਂਸ਼ਹਿਰ ਨੇੜੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਜਿਹੜੀ ਕਿ ਨਵਾਂਸ਼ਹਿਰ ਵੱਲੋਂ ਆ ਰਹੀ ਸੀ, ਨੂੰ ਪ੍ਰਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗੜ੍ਹੀ ਅਜੀਤ ਸਿੰਘ ਚਲਾ ਰਿਹਾ ਸੀ ਨੇ ਅਣਗਹਿਲੀ ਨਾਲ ਵਿਨੈ ਕੁਮਾਰ ਦੇ ਪਿੱਛੇ ਮਾਰਿਆ। ਜਿਸ ਨਾਲ ਵਿਨੈ ਕੁਮਾਰ ਡਿੱਗ ਕੇ ਗੰਭੀਰ ਜਖ਼ਮੀ ਹੋ ਗਿਆ। ਉਸ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੁਦਈ ਵੱਲੋਂ ਦਿੱਤੇ ਬਿਆਨਾਂ 'ਤੇ ਪੁਲਿਸ ਨੇ ਉਕਤ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।