ਜਗਤਾਰ ਮਹਿੰਦੀਪੁਰੀਆ, ਬਲਾਚੌਰ : ਪੁਲਿਸ ਥਾਣਾ ਬਲਾਚੌਰ ਦੇ ਏਐੱਸਆਈ ਰਮਨਦੀਪ ਕੌਰ ਸਮੇਤ ਕਰਮਚਾਰੀਆਂ ਬਕਾਪੁਰ ਟੀ-ਪੁਆਇੰਟ 'ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਾਰ ਆਉਣ 'ਤੇ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਪੁਲਿਸ ਵੱਲੋਂ ਕਾਬੂ ਕੀਤਾ। ਮੌਕੇ 'ਤੇ ਸਮਰੱਥ ਅਧਿਕਾਰੀ ਦੀ ਹਾਜ਼ਰੀ 'ਚ ਜਦੋਂ ਉਸ ਵੱਲੋਂ ਜ਼ਮੀਨ 'ਤੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਮੇਹਰ ਚੰਦ ਵਾਸੀ ਪਿੰਡ ਝੱਜ ਥਾਣਾ ਨੂਰਪੁਰ ਬੇਦੀ ਵਜੋਂ ਹੋਈ। ਜਿਸ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਰਣਜੀਤ ਸਿੰਘ ਜਦੋਂ ਸਮੇਤ ਸਾਥੀ ਕਰਮਚਾਰੀਆਂ ਦੇ ਨਾਕਾਬੰਦੀ ਮੋੜ ਕਾਠਗੜ੍ਹ ਮੌਜੂਦ ਸਨ। ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪਿਛਲੇ ਦਿਨੀਂ ਜੋ ਲੜਾਈ ਹੋਈ ਵਿਚ ਰਮਨ ਕੁਮਾਰ ਪੁੱਤਰ ਬਲਵੀਰ ਚੰਦ ਵਾਸੀ ਨੀਲੇਵਾੜੇ ਰੱਤੇਵਾਲ ਦੀ ਮਾਰੂਤੀ ਕਾਰ ਦੀ ਤੋੜ ਭੰਨ ਕੀਤੀ ਗਈ ਸੀ। ਉਸ ਵਿਚ ਸ਼ਰਾਬ ਦੀਆਂ ਪੇਟੀਆਂ ਪਈਆਂ ਸਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ 'ਚੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋ ਸਕਦੀਆਂ ਹਨ। ਸੂਚਨਾ ਭਰੋਸੇਯੋਗ ਹੋਣ 'ਤੇ ਪੁਲਿਸ ਵੱਲੋਂ ਦੱਸੀ ਗਈ ਥਾਂ 'ਤੇ ਛਾਪੇਮਾਰੀ ਕੀਤੀ ਤਾਂ ਕਾਰ ਵਿਚੋਂ 02 ਪੇਟੀਆਂ ਸ਼ਰਾਬ ਮਾਰਕਾ ਮਾਲਵਾ ਨੰਬਰ ਵਨ ਬਰਾਮਦ ਹੋਈਆਂ। ਜਿਸ 'ਤੇ ਪੁਲਿਸ ਵੱਲੋਂ ਰਮਨ ਕੁਮਾਰ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮੁਲਜ਼ਮ ਗਿ੍ਫਤ ਤੋਂ ਬਾਹਰ ਹੈ।