- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਪਿੰਡ ਸਜਾਵਲਪੁਰ ਤੋਂ ਪਿੰਡ ਸ਼ਹਾਬਪੁਰ ਵੱਲ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਪਿੰਡ ਸ਼ਹਾਬਪੁਰ ਤੋਂ 100 ਮੀਟਰ ਪਿਛੇ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਇਕਦਮ ਘਬਰਾ ਕੇ ਜਲਦੀ ਨਾਲ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫਾਫੀ ਸੜਕ ਕਿਨਾਰੇ ਘਾਹ ਫੁਸ ਵਿੱਚ ਸੁੱਟ ਦਿੱਤੀ ਅਤੇ ਪਿਛਾਹ ਨੂੰ ਮੁੜ ਕੇ ਖਿਸਕਣ ਲੱਗਾ। ਜਿਸ ਨੂੰ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਅੰਸ਼ੂਲ ਮਾਗਰ ਪੁੱਤਰ ਕਸ਼ਮੀਰਾ ਲਾਲ ਵਾਸੀ ਪਿੰਡ ਸ਼ੇਖੂਪੁਰ ਬਾਗ ਦੱਸਿਆ। ਜਿਸ ਵੱਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।
- 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ
ਪੁਲਿਸ ਨੇ 25 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਫਿਲੌਰ ਰੋਡ ਰਾਹੋਂ ਤੋਂ ਹੋ ਕੇ ਫਿਰ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ-ਨਵਾਂਸ਼ਹਿਰ ਮੇਨ ਰੋਡ ਤੋਂ ਪਿੰਡ ਛੋਕਰਾਂ ਨੂੰ ਜਾਂਦੀ ਲਿੰਕ ਸੜਕ ਪਰ ਮੇਨ ਰੋਡ ਤੋਂ ਕਰੀਬ 50 ਮੀਟਰ ਅੱਗੇ ਇੱਟਾਂ ਦੇ ਭੱਠੇ ਵੱਲ ਪੁੱਜੀ ਤਾਂ ਪਿੰਡ ਛੋਕਰਾ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਇਕਦਮ ਆਪਣੇ ਪਹਿਣੇ ਹੋਏ ਪਜਾਮੇ ਦੀ ਖੱਬੀ ਜੇਬ ਵਿਚੋਂ ਆਪਣੇ ਖੱਬੇ ਹੱਥ ਨਾਲ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤੀ ਅਤੇ ਆਪ ਪਿਛਾਹ ਨੂੰ ਮੁੱੜ ਕੇ ਮੌਕੇ ਤੋਂ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰ ਕੇ ਉਸ ਦਾ ਨਾਮ, ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ-ਪਤਾ ਸੌਰਵ ਸਿੱਧੂ ਪੁੱਤਰ ਸੋਢੀ ਰਾਮ ਵਾਸੀ ਮੁਹੱਲਾ ਸਰਾਫਾਂ ਰਾਹੋਂ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 25 ਗ੍ਰਾਮ ਹੈਰੋਇਨ ਹੋਈ।।ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬੰਗਾ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਅਮਰੀਕ ਸਿੰਘ ਸੀਆਈਏ ਸਟਾਫ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਬੰਗਾ ਦੇ ਏਰੀਆਂ ਪਿੰਡ ਦੋਸਾਂਝ ਖੁਰਦ ਤੋਂ ਗੋਸਲ ਹੁੰਦੇ ਹੋਏ ਜਦੋ ਨਹਿਰ ਦੇ ਨਾਲ ਸੁਆ ਪੁਲੀ ਪਿੰਡ ਪੂੰਨੀਆ ਤੋਂ 400 ਗਜ ਅੱਗੇ ਪੁਜੇ ਤਾਂ ਇੱਕ ਵਿਅਕਤੀ ਸੜਕ ਤੇ ਖੜਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਕੈਪਰੀ ਦੀ ਜੇਬ ਵਿੱਚੋਂ ਪਾਰਦਰਸੀ ਲਿਫਾਫੀ ਘਾਹ ਫੁਸ ਵੱਲ ਸੁਟ ਦਿੱਤੀ ਅਤੇ ਆਪ ਪਿਸ਼ਾਬ ਕਰਨ ਦੇ ਬਹਾਨੇ ਬੈਠ ਗਿਆ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸ਼ਚਿਨ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਬਛੋੜੀ ਦੱਸਿਆ। ਉਸ ਵੱਲੋਂ ਸੁਟੀ ਲਿਫਾਫੀ ਵਿਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।
6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਤੋਂ ਜੀਟੀ ਰੋਡ ਜਲੰਧਰ-ਨਵਾਂਸ਼ਹਿਰ ਤੋਂ ਖਟਕੜ ਕਲਾ ਹੁੰਦੇ ਹੋਏ ਜਗਾ ਬਾਬਾ ਝੰਡਾ ਜੀ ਵੱਲ ਦੀ ਰੇਲਵੇ ਸਟੇਸ਼ਨ ਖਟਕੜ ਕਲਾ ਵੱਲ ਨੂੰ ਜਾ ਰਹੇ ਸੀ ਤਾਂ ਰੇਲਵੇ ਲਾਈਨ ਤੋਂ ਕਰੀਬ 100 ਮੀਟਰ ਪਿਛੇ ਸਾਹਮਣੇ ਤੋਂ ਇੱਕ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਦੀਆਂ ਲਾਈਟਾ ਨੂੰ ਵੇਖ ਕੇ ਇੱਕ ਦਮ ਘਬਰਾ ਕੇ ਪਿੱਛੇ ਨੂੰ ਮੁੜ ਕੇ ਆਪਣੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿੱਚੋਂ ਮੋਮੀ ਲਿਫਾਫੀ ਵਜਨਦਾਰ ਘਾਹ ਫੂਸ ਵਿਚ ਸੁੱਟ ਕੇ ਭੱਜਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਵਿਪਨਦੀਪ ਪੁੱਤਰ ਸੁੱਖਰਾਜ ਵਾਸੀ ਮੰਗੋਵਾਲ ਦੱਸਿਆ। ਉਸ ਵੱਲੋ ਸੁੱਟੀ ਲਿਫਾਫੀ ਵਿੱਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- 6.13 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਪੁਲਿਸ ਨੇ 6.13 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਵਿਖੇ ਦਰਜ ਮਾਮਲੇ ਅਨੁਸਾਰ ਹਵਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੇਤ ਸਾਥੀਆਂ ਦੇ ਗਸ਼ਤ ਦੌਰਾਨ ਬੰਗਾ ਤੋਂ ਪਿੰਡ ਥਾਂਦੀਆ ਅਤੇ ਆਦਰਸ਼ ਸਕੂਲ ਥਾਂਦੀਆ ਵੱਲ ਨੂੰ ਜਾ ਰਹੇ ਸੀ, ਤਾਂ ਸਾਹਮਣੇ ਤੋਂ ਦੋ ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ। ਇਕ ਨੇ ਸੰਤਰੀ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ ਅਤੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਆਪਣੀ ਸੱਜੀ ਜੇਬ ਵਿਚੋਂ ਕੋਈ ਚੀਜ ਕੱਢ ਕੇ ਦੂਜੇ ਨੌਜਵਾਨ ਨੂੰ ਫੜਾਈ ਤੇ ਉਸ ਨੇ ਕਾਹਲੀ ਨਾਲ ਅੱਖ ਬਚਾ ਕੇ ਫੜਾਈ ਹੋਈ ਚੀਜ ਨਜਦੀਕ ਹੀ ਸੁੱਟ ਦਿੱਤੀ ਅਤੇ ਦੋਵੇ ਨੌਜਵਾਨ ਪਿੱਛੇ ਨੂੰ ਮੁੜ ਕੇ ਖਿਸਕਣ ਲੱਗੇ। ਜਿਨ੍ਹਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ। ਸੰਤਰੀ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਆਪਣਾ ਨਾਮ ਗੁਰਚਰਨ ਸਿੰਘ ਉਰਫ਼ ਚੰਨੀ ਪੁੱਤਰ ਦੁਮੰਣ ਸਿੰਘ ਵਾਸੀ ਦੁਸਾਂਝ ਖੁਰਦ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬਲਵੀਰ ਸਿੰਘ ਵਾਸੀ ਭਰੋਮਾਜਰਾ ਦੱਸਿਆ। ਉਨ੍ਹਾਂ ਵੱਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋਂ 6.13 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।