ਡੀਸੀ ਨੇ ਕੀਤੀ ਐੱਸਆਈਆਰ ਸਬੰਧੀ ਡਾਕੂਮੈਂਟ ਵੈਰੀਫਿਕੇਸ਼ਨ ਸੈੱਲ ਦੀ ਚੈਕਿੰਗ
ਡੀਸੀ ਨੇ ਕੀਤੀ ਐੱਸਆਈਆਰ ਸਬੰਧੀ ਡਾਕੂਮੈਂਟ ਵੈਰੀਫਿਕੇਸ਼ਨ ਸੈੱਲ ਦੀ ਚੈਕਿੰਗ
Publish Date: Wed, 26 Aug 2026 05:09 PM (IST)
Updated Date: Wed, 26 Aug 2026 05:10 PM (IST)
- ਡਾਕੂਮੈਂਟ ਦੀ ਵੈਰੀਫਿਕੇਸ਼ਨ ਦੇ ਕੰਮ ਦਾ ਲਿਆ ਜਾਇਜ਼ਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸਆਈਆਰ) ਸਬੰਧੀ ਬਣਾਏ ਗਏ ਡਾਕੂਮੈਂਟ ਵੈਰੀਫਿਕੇਸ਼ਨ ਸੈੱਲ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੈੱਲ ਵਿਚ ਚੱਲ ਰਹੇ ਦਸਤਾਵੇਜ਼ਾਂ ਦੀ ਪੜਤਾਲ ਅਤੇ ਵੈਰੀਫਿਕੇਸ਼ਨ ਦੇ ਕੰਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਵੈਰੀਫਿਕੇਸ਼ਨ ਦੇ ਕੰਮ ਵਿਚ ਪੂਰੀ ਪਾਰਦਰਸ਼ਤਾ ਅਤੇ ਸਾਵਧਾਨੀ ਵਰਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਹੋਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸਆਈਆਰ ਦਾ ਮੰਤਵ ਵੋਟਰ ਸੂਚੀਆਂ ਨੂੰ ਵਧੇਰੇ ਸ਼ੁੱਧ ਅਤੇ ਗਲਤੀ-ਰਹਿਤ ਬਣਾਉਣਾ ਹੈ, ਇਸ ਲਈ ਹਰੇਕ ਦਸਤਾਵੇਜ਼ ਦੀ ਸਹੀ ਜਾਂਚ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸੈੱਲ ਵਿਚ ਤਾਇਨਾਤ ਸਟਾਫ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਕੰਮ ਮੁਕੰਮਲ ਕਰਨ ਅਤੇ ਰੋਜ਼ਾਨਾ ਦੀ ਪ੍ਰਗਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਦਸਤਾਵੇਜ਼ਾਂ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦੀ ਤੁਰੰਤ ਸਹਾਇਤਾ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਸੂਚੀ ਵਿੱਚੋਂ ਬਾਹਰ ਨਾ ਰਹੇ।