ਡੀਸੀ ਨੇ ਕੀਤੀ ਜ਼ਿਲ੍ਹਾ ਪੱਧਰੀ ਮੈਗਾ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ
ਡੀਸੀ ਨੇ ਕੀਤੀ ਜ਼ਿਲ੍ਹਾ ਪੱਧਰੀ ਮੈਗਾ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ
Publish Date: Wed, 28 Jan 2026 05:14 PM (IST)
Updated Date: Wed, 28 Jan 2026 05:16 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸਹਿਰ ਵਿੱਦਿਅਕ ਸ਼ੈਸ਼ਨ 2026-27 ਲਈ ਜ਼ਿਲ੍ਹਾ ਪੱਧਰੀ ਮੈਗਾ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਕੂਲ ਆਫ਼ ਐਮੀਨੈਂਸ (ਐਸਓਈ) ਨਵਾਂਸਹਿਰ ਤੋਂ ਕੀਤੀ ਗਈ। ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਅਤੇ ਅੱਜ ਸਾਡੇ ਸਰਕਾਰੀ ਸਕੂਲ ਸਮੇਂ ਦੇ ਹਾਣੀ ਬਣ ਗਏ ਹਨ। ਇਨ੍ਹਾਂ ਸਕੂਲਾਂ ਵਿਚ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਬੱਚਿਆਂ ਨੂੰ ਮੁਫ਼ਤ ਕਿਤਾਬਾਂ, ਮੁਫ਼ਤ ਵਰਦੀਆਂ ਅਤੇ ਮੁਫ਼ਤ ਮਿਡਲ ਡੇ ਮੀਲ ਦੀ ਸਹੂਲਤ ਹੈ। ਇਸ ਤੋਂ ਇਲਾਵਾ ਬੱਚਿਆ ਨੂੰ ਸਰਕਾਰ ਵੱਲੋਂ ਵਜ਼ੀਫੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਦਰਜਾ ਸਿੱਖਿਆ ਪ੍ਰਾਪਤ ਅਧਿਆਪਕ ਕੰਮ ਕਰ ਰਹੇ ਹਨ ਅਤੇ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਬਿਹਤਰ ਤੇ ਵਧੀਆ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਆਈਆਈਟੀ ਅਤੇ ਵੱਡੇ ਮੈਡੀਕਲ ਕਾਲਜਾਂ ਵਿਚ ਦਾਖ਼ਲਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੀ ਤਰਜ ਤੇ ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਜ਼ਿਲ੍ਹੇ ਦੀ ਦਾਖਲਾ ਮੁਹਿੰਮ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜੋ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸੇਗੀ ਅਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਆਖਿਆ ਅਤੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆ ਬਾਰੇ ਦੱਸਿਆ ਅਤੇ ਕਿਹਾ ਕਿ ਇਸ ਵਾਰ ਸਕੂਲਾਂ ਨੂੰ 10 ਫੀਸਦੀ ਦਾਖਲਾ ਵਧਾਉਣ ਲਈ ਟੀਚਾ ਦਿੱਤਾ ਗਿਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਵੱਲੋਂ ਮੁੱਖ ਮਹਿਮਾਨ ਅਤੇ ਬਾਕੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ. ਸਰਬਜੀਤ ਸਿੰਘ ਐਸਓਈ ਨਵਾਂਸ਼ਹਿਰ, ਪ੍ਰਿੰ. ਡਾ. ਸੁਰਿੰਦਰ ਪਾਲ ਅਗਨੀਹੋਤਰੀ, ਪ੍ਰਿੰ. ਰਜਨੀਸ਼ ਕੁਮਾਰ, ਪ੍ਰਿੰ. ਰਾਜਨ ਭਾਰਦਵਾਜ, ਬੀਐਨਓ ਗੁਰਪ੍ਰੀਤ ਸਿੰਘ, ਪਰਮਿੰਦਰ ਭੰਗਲ ਸਟੇਟ ਐਵਾਰਡੀ, ਬੀਐਨਓ ਅਮਨਪ੍ਰੀਤ ਸਿੰਘ ਜੌਹਰ, ਬੀਐਨਓ ਲਲਿਤਾ ਕੁਮਾਰੀ, ਸਤਨਾਮ ਸਿੰਘ ਡੀਆਰਸੀ ਪ੍ਰਾਇਮਰੀ, ਅਵਤਾਰ ਸਿੰਘ ਬੀਪੀਈਓ, ਗੁਰਪਾਲ ਸਿੰਘ ਬੀਪੀਈਓ, ਜਗਦੀਪ ਸਿੰਘ ਬੀਪੀਈਓ, ਕੁਲਦੀਪ ਸਿੰਘ ਬੀਐਨਓ, ਰਮਨ ਕੁਮਾਰ ਬੀਐਨਓ, ਨਵੀਨ ਗੁਲਾਟੀ, ਦਿਨੇਸ ਗੌਤਮ, ਸੁਰੇਸ ਕੁਮਾਰ ਸ਼ਾਸਤਰੀ, ਨੀਲ ਕਮਲ ਬੀਆਰਸੀ, ਅਮਨਦੀਪ ਸਿੰਘ ਸੀਐਚਟੀ, ਜਸਵਿੰਦਰ ਕੌਰ ਸੀਐਚਟੀ, ਰਾਮ ਲਾਲ ਐਚਟੀ, ਜਸਵਿੰਦਰ ਸਿੰਘ ਸੁਪਰਡੈਂਟ, ਰਾਮ ਤੀਰਥ ਸਿੰਘ ਸੀਐਚਟੀ, ਹੰਸ ਰਾਜ ਸੀਐਚਟੀ, ਬਲਵੀਰ ਕੌਰ ਸੀਐਚਟੀ, ਅਵਤਾਰ ਕੌਰ ਸੀਐਚਟੀ, ਕਵਿਤਾ ਸੱਭਰਵਾਲ, ਡਿੰਪੀ ਖੁਰਾਨਾ, ਡੌਲੀ ਧੀਮਾਨ, ਦਵਿੰਦਰ ਕੁਮਾਰ ਸੀਐਚਟੀ, ਗੁਰਦਿਆਲ ਮਾਨ ਬੀਆਰਸੀ, ਬਰਿੰਦਰ ਕੁਮਾਰ, ਪਰਮਿੰਦਰ ਸਿੰਘ, ਅਸ਼ਵਨੀ ਕੁਮਾਰ ਸੀਐੱਚਟੀ, ਰਾਮ ਲਾਲ, ਨੀਲਮ ਕੁਮਾਰੀ ਮਜਾਰਾਂ ਕਲਾਂ, ਨੀਲਮ ਕੁਮਾਰੀ ਮਹਾਲੋਂ ਆਦਿ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਆਪਕ ਅਤੇ ਅਧਿਕਾਰੀ ਹਾਜ਼ਰ ਸਨ।