‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਜਾਰੀ ਫੰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜਾਰੀ ਫੰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ-ਡੀਸੀ
Publish Date: Tue, 17 Mar 2026 03:14 PM (IST)
Updated Date: Wed, 18 Mar 2026 04:01 AM (IST)
17ਐਨਐਸਆਰ03ਪੀ ਨਵਾਂਸ਼ਹਿਰ ਚ ਡੀਸੀ ਜੀਐੱਸ ਔਲਖ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜਾਰੀ ਫੰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀਸੀ ਵੱਲੋਂ ਪ੍ਰਾਪਤ ਫੰਡਜ ਦਾ ਰਵਿਊ ਕੀਤਾ। ਉਨ੍ਹਾਂ ਵੱਲੋਂ ਫੰਡਾ ਤਹਿਤ ਕੀਤੇ ਗਏ ਕੰਮਾਂ ਅਤੇ ਸਕੀਮ ਤਹਿਤ ਕੀਤੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਮੀਟਿੰਗ ਵਿਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਖੇਡਾਂ ਵਿਚ ਮੱਲਾਂ ਮਾਰ ਰਹੀਆਂ ਲੜਕੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੇਸ਼ ਕੀਤੇ ਗਏ 4,65,000 ਰੁਪਏ ਦੇ ਫੰਡਜ ਨੂੰ ਲੜਕੀਆਂ ਤੇ ਖਰਚ ਕਰਨ ਦੀ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਪ੍ਰਵਾਨਗੀ ਦਿੱਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਥੇ ਟੀਚੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।