ਪਰਾਲੀ ਪ੍ਰਬੰਧਨ ਨਾਲ ਸਬੰਧਿਤ ਖੇਤੀ ਮਸ਼ੀਨਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ : ਡਾ. ਮਾਹੀ
ਪਰਾਲੀ ਪ੍ਰਬੰਧਨ ਨਾਲ ਸੰਬੰਧਤ ਖੇਤੀ ਮਸ਼ੀਨਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ-ਡਾ. ਮਾਹੀ
Publish Date: Sat, 03 Oct 2026 04:16 PM (IST)
Updated Date: Sat, 03 Oct 2026 04:16 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਿਅਕਤੀਗਤ ਐੱਸਸੀ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਨੇ ਦੱਸਿਆ ਕਿ ਵਿਅਕਤੀਗਤ ਐੱਸਸੀ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਖੇਤੀ ਮਸ਼ੀਨਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਛੁੱਕ ਕਿਸਾਨ ਵਿਭਾਗ ਦੇ ਆਨਲਾਈਨ ਪੋਰਟਲ ਤੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਇਸ ਤਹਿਤ ਸੁਪਰ ਐੱਸਐੱਮਐੱਸ, ਬੇਲਰ, ਹੈਪੀ ਸੀਡਰ, ਰੇਕ, ਸੁਪਰ ਸੀਡਰ, ਸਰਫੇਸ ਸੀਡਰ, ਜ਼ੀਰੋ ਟਿੱਲ ਡਰਿੱਲ ਅਤੇ ਉਲਟਾਵੇਂ ਪਲਾਓ ਆਦਿ ਮਸ਼ੀਨਾਂ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਾਪਤ ਅਰਜ਼ੀਆਂ ਵਿਚੋਂ ਯੋਗ ਲਾਭਪਾਤਰੀਆਂ ਦੀ ਚੋਣ ਵਿਭਾਗ ਵੱਲੋਂ ਨਿਰਧਾਰਤ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ।।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਪੋਰਟਲ ਤੇ ਅਰਜ਼ੀ ਦੇ ਕੇ ਇਸ ਸਕੀਮ ਦਾ ਲਾਭ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਇਸ ਦੀ ਸੁਚੱਜੀ ਸੰਭਾਲ ਕਰਨ।