- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਚੌਰ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਧਾਰਮਿਕ ਸਥਾਨ ਉਸਾਰਨ ਦੀ ਕੀਤੀ ਮੰਗ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਪਰਮਜੀਤ ਸਿੰਘ ਖ਼ਾਲਸਾ ਗੜ੍ਹੀ ਨੇ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਇਕ ਮੰਗ ਪੱਤਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਜਰਨੈਲ ਜੋਧਾ ਸੂਰਮਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਕੋਈ ਵੀ ਧਾਰਮਿਕ ਸਥਾਨ ਨਹੀਂ ਹੈ। ਜਿਸ ਲਈ ਅਸੀਂ ਮੰਗ ਕਰਦੇ ਹਾਂ ਕਿ ਪਿੰਡ ਗੜ੍ਹੀ ਕਾਨੂੰਗੋਆ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਧਾਰਮਿਕ ਸਥਾਨ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬੀਤੇ ਦਿੰਨੀ ਪਿੰਡ ਗੜ੍ਹੀ ਕਾਨੂੰਗੋਆ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਗਿਆ ਸੀ। ਜਿਸ ਵਿਚ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਸਨ। ਜਿਸ ਵਿਚ ਰਾਗੀ, ਢਾਡੀ ਜਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਸੀ। ਇਸ ਸਮਾਗਮ ਵਿਚ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਸਾਥੀਆਂ ਸਮੇਤ ਸ਼ਿਰਕਤ ਕਰਨ