ਪੱਤਰ ਪੇ੍ਰਰਕ, ਬੰਗਾ : ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਖਿਲਾਫ਼ ਬੰਗਾ ਵਿਖੇ ਕਾਂਗਰਸ ਪਾਰਟੀ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਰਾਏ ਪੈਟੋ੍ਲ ਪੰਪ ਬੰਗਾ ਵਿਖੇ ਦਿੱਤੇ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਮੋਹਣ ਲਾਲ ਬੰਗਾ ਸਾਬਕਾ ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬੰਗਾ ਵੱਲੋਂ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਿਝੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਜੋ ਪੈਟੋ੍ਲ ਅਤੇ ਡੀਜਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਉਸ ਨੂੰ ਘਟਾਉਣ ਜਾਂ ਵਾਪਸ ਕਰਵਾਉਣ ਲਈ ਰੋਸ ਧਰਨਾ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਭਾਜਪਾ ਸਰਕਾਰ ਵੱਲੋਂ 43 ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਉਨਾਂ੍ਹ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਤੇਲ ਦੀ ਕੀਮਤ 35 ਤੋਂ 40 ਰੁਪਏ ਸੀ ਜਿਸਦੇ ਖਿਲਾਫ਼ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਆਗੂਆਂ ਵੱਲੋਂ ਨੰਗੇ ਧੜ ਪ੍ਰਦਰਸ਼ਨ ਕਰਕੇ ਇਸ ਕੀਮਤ ਨੂੰ ਵੱਧ ਦੱਸਿਆ ਜਾ ਰਿਹਾ ਸੀ। ਪਰ ਹੁਣ ਉਹੇ ਤੇਲ ਦੀ ਕੀਮਤ 100 ਦਾ ਆਂਕੜਾ ਛੂਹ ਰਹੀ ਹੈ ਪਰ ਲੋਕ ਚੁੱਪ ਬੈਠੇ ਹਨ। ਉਨਾਂ੍ਹ ਕਿਹਾ ਕਿ ਤੇਲ ਦੀਆਂ ਕੀਮਤਾਂ ਵੱਧਣ ਕਾਰਨ ਵਾਹਨਾਂ ਦੀ ਢੋਆ ਢੁਆਈ ਕਰਨ ਦੀ ਲਾਗਤ ਵੱਧਣ ਕਾਰਨ ਖਾਣ ਪੀਣ ਵਾਲੀਆਂ ਚੀਜਾਂ ਦੇ ਭਾਅ ਅਸਮਾਨੀ ਛੂਹ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਗਿਆ ਹੈ। ਉਨਾਂ੍ਹ ਕਿਹਾ ਕਿ ਅੱਜ ਦਾਲਾਂ 160 ਰੁਪਏ ਕਿਲੋ ਅਤੇ ਸਬਜੀਆਂ ਵੀ ਮਹਿੰਗੀਆਂ ਹੋ ਰਹੀਆਂ ਹਨ। ਉਨਾਂ੍ਹ ਕਿਹਾ ਕਿ ਪਿਛਲੇ 2 ਸਾਲ ਤੋਂ ਕੋਰੋਨਾ ਕਾਰਨ ਪੰਜਾਬ ਦੇ ਲੋਕ ਅੌਖੇ ਹੋਏ ਪਏ ਹਨ। ਦੇਸ਼ ਵਿਚ ਕੋਰੋਨਾ ਦਾ ਟੀਕਾ ਤਿਆਰ ਹੋਣ ਤੋਂ ਬਾਅਦ ਵੀ ਮੋਦੀ ਸਰਕਾਰ ਵੱਲੋਂ ਪਹਿਲਾ ਵਿਦੇਸ਼ਾਂ ਵਿਚ ਇਸ ਟੀਕੇ ਨੂੰ ਵੇਚਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਨਾ ਕਿ ਲੋਕਾਂ ਨੰੂ ਇਹ ਟੀਕੇ ਮੁਫ਼ਤ ਲਾਉਣ ਵੱਲ ਗੌਰ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਕਿਸਾਨ ਖੇਤੀ ਵਿਰੋਧੀ ਬਿੱਲਾਂ ਨੰੂ ਲੈ ਕੇ ਦਿੱਲੀ ਦੇ ਬਾਰਡਰਾਂ ਤੇ ਧਰਨਾ ਦੇ ਰਿਹਾ ਹੈ ਪਰ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨਾਂ੍ਹ ਕਿਹਾ ਕਿ ਮੋਦੀ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਹੁਣ ਦੇਸ਼ ਵਾਸੀ ਮੋਦੀ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨੂੰ ਸੱਤਾ ਸੌਪਣ ਦੀ ਤਿਆਰੀ ਕਰ ਰਹੇ ਹਨ। ਉਨਾਂ੍ਹ ਕਿਹਾ ਕਿ ਮੋਦੀ ਸਰਕਾਰ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਪੈਸਾ ਸੂਬਾ ਸਰਕਾਰ ਨੂੰ ਸੌਂਪੇ ਤਾਂ ਜੋਂ ਐੱਸਸੀ ਵਰਗ ਦੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਰੋਲ ਨੰਬਰ ਪ੍ਰਰਾਪਤ ਕਰ ਸਕਣ। ਇਸ ਮੌਕੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।