ਡੀਸੀ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Publish Date: Sun, 18 Jan 2026 06:26 PM (IST)
Updated Date: Mon, 19 Jan 2026 04:12 AM (IST)

ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਦੇ ਹੁਕਮ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਮੀਟਿੰਗ ਵਿਚ ਮਾਲ ਨਾਲ ਸੰਬੰਧਤ ਵੱਖ-ਵੱਖ ਮਾਮਲਿਆਂ, ਸਕੀਮਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।।ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਭੂਮੀ ਅਧਿਗ੍ਰਹਿਣ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ਼ ਮੈਪਿੰਗ, ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਜਮ੍ਹਾਂਬੰਦੀ, ਡਿਜੀਟਲ ਕਰਾਪ ਸਰਵੇ ਅਤੇ ਈਜੀ ਜਮ੍ਹਾਂਬੰਦੀ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਈਜੀ ਰਜਿਸਟ੍ਰੇਸ਼ਨ ਦੌਰਾਨ ਸਮੇਂ ਸਿਰ ਬਿਨਾਂ ਦੇਰੀ ਦੇ ਰਜਿਸਟਰੀ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀ ਰਜਿਸਟਰੀ ਕਰਵਾਉਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।।ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸੀਮਾ ਦੌਰਾਨ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਿਥੇ ਟੀਚਿਆ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਆਮ ਲੋਕਾਂ ਲਈ ਆਸਾਨ ਅਤੇ ਪਾਰਦਰਸ਼ੀ ਢੰਗ ਨਾਲ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਈਜੀ ਰਜਿਸਟਰੀ ਅਤੇ ਈਜੀ ਜਮ੍ਹਾਂਬੰਦੀ ਵਰਗੀਆਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਜਨਤਾ ਤੱਕ ਪਹੁੰਚੇ। ਇਸ ਲਈ ਸਾਰੇ ਅਧਿਕਾਰੀ ਆਪਣੇ-ਆਪਣੇ ਪੱਧਰ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ, ਸਿੱਖਿਆ ਵਿਭਾਗ, ਪ੍ਰਧਾਨ ਮੰਤਰੀ ਰੋਜ਼ਗਾਰ ਉੱਤਪਤੀ ਪ੍ਰੋਗਰਾਮ ਸੰਬੰਧੀ ਅਤੇ ਭਲਾਈ ਸਕੀਮਾਂ ਦੀ ਮੀਟਿੰਗ ਕਰਕੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ) ਅਵਨੀਤ ਕੌਰ, ਐੱਸਡੀਐਮ ਨਵਾਂਸ਼ਹਿਰ ਅਨਮਜਯੋਤ ਕੌਰ, ਐੱਸਡੀਐਮ ਬਲਾਚੌਰ ਕ੍ਰਿਤਿਕਾ ਗੋਇਲ, ਐੱਸਡੀਐਮ ਬੰਗਾ ਵਿਪਨ ਭੰਡਾਰੀ, ਪੀਏਟੂ ਡੀਸੀ ਜਸਬੀਰ ਸਿੰਘ ਅਤੇ ਹੋਰ ਮਾਲ ਅਧਿਕਾਰੀ ਵੀ ਮੌਜੂਦ ਸਨ।