ਡਿਪਟੀ ਕਮਿਸ਼ਨਰ ਵੱਲੋਂ ਖਟਕੜ ਕਲਾਂ ਦਾ ਦੌਰਾ
ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਖਟਕੜ ਕਲਾਂ ਦਾ ਦੌਰਾ
Publish Date: Fri, 06 Mar 2026 05:54 PM (IST)
Updated Date: Sat, 07 Mar 2026 04:09 AM (IST)
ਐੱਸਐੱਸਪੀ ਤੁਸ਼ਾਰ ਗੁਪਤਾ ਨੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ 23 ਮਾਰਚ ਨੂੰ ਰਾਜ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ’ਤੇ ਖਟਕੜ ਕਲਾਂ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਦੌਰਾ ਕੀਤਾ। ਇਸ ਮੌਕੇ ਐੱਸਐੱਸਪੀ ਤੁਸ਼ਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਐੱਸਡੀਐਮ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੇ ਹੋਰ ਵੀ ਉਪਸਥਿਤ ਸਨ। ਡਿਪਟੀ ਕਮਿਸ਼ਨਰ ਵੱਲੋਂ ਹੈਲੀਪੈਡ ਅਤੇ ਸਮਾਗਮ ਵਾਲੇ ਸਥਾਨ ਦਾ ਨਿਰੀਖਣ ਕੀਤਾ ਤੇ ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਂਡ ਸਿਸਟਮ, ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਐੱਸਐੱਸਪੀ ਤੁਸ਼ਾਰ ਗੁਪਤਾ ਵੱਲੋਂ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ।